31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਤੁਰੰਤ ਹੱਲ ਕਰੇ-ਪ੍ਰੋ. ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਤੇ ਹੋਰ ਆਗੂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਸੌਂਪਦੇ ਹੋਏ | ਅਜੀਤ ਤਸਵੀਰ <br/> 03-06-2026
ਪਟਿਆਲਾ, 2 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਹੇਠ ਅੱਜ ਇਕ ਵਫ਼ਦ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੰਥ ਅਤੇ ਪੰਜਾਬ ਨਾਲ ਜੁੜੀਆਂ ਅਹਿਮ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ | ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਦੇ ਹੱਕਾਂ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਤੁਰੰਤ ਹੱਲ ਕਰੇ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਪੰਜਾਬ ਦੇ ਸੰਵਿਧਾਨਕ, ਆਰਥਿਕ ਅਤੇ ਧਾਰਮਿਕ ਹੱਕਾਂ ਦੀ ਰੱਖਿਆ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਵਿਚ ਕੇਂਦਰ ਵਲੋਂ ਬੇਗਾਨੇਪਣ ਅਤੇ ਸੂਬਾ ਸਰਕਾਰ ਵਲੋਂ ਲੁੱਟੇ ਅਤੇ ਕੁੱਟੇ ਜਾਣ ਦੀ ਭਾਵਨਾ ਪੈਦਾ ਨਾ ਹੋਵੇ |
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਅਤੇ ਪੰਜਾਬੀਆਂ ਮਸਲਿਆਂ 'ਤੇ ਡਟ ਕੇ ਪਹਿਰਾ ਦੇਵੇਗੀ ਅਤੇ ਸੂਬੇ ਵਿਚ ਜਿਹੜਾ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ, ਉਸ ਵਿਚੋਂ ਸੂਬੇ ਦੇ ਲੋਕਾਂ ਨੂੰ ਕੱਢਿਆ ਜਾ ਸਕੇ | ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿਤਾਂ ਦੀ ਰੱਖਿਆ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ | ਇਸ ਮੌਕੇ ਵਫ਼ਦ ਵਲੋਂ ਸੌਂਪੇ ਗਏ ਮੰਗ ਪੱਤਰ ਵਿਚ ਵਿਚ ''ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ ਐਕਟ 2026)'', ਬੰਦੀ ਸਿੰਘਾਂ ਦੀ ਰਿਹਾਈ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਨੌਜਵਾਨਾਂ ਵਿਚ ਵਧ ਰਹੀ ਬੇਰੁਜ਼ਗਾਰੀ, ਸੂਬੇ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ, ਪੰਜਾਬ ਦੇ ਪਾਣੀਆਂ ਦੇ ਹੱਕ, ਕਿਸਾਨਾਂ ਅਤੇ ਨੌਜਵਾਨਾਂ ਨਾਲ ਸੰਬੰਧਿਤ ਮੁੱਦੇ, ਸੂਬੇ ਦੇ ਆਰਥਿਕ ਹਿਤਾਂ ਦੀ ਰੱਖਿਆ, ਪੰਜਾਬ ਨੂੰ ਦਰਪੇਸ਼ ਹੋਰ ਅਹਿਮ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ | ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਸਰਕਾਰ ਵਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਇਸ ਸੰਬੰਧ ਵਿਚ ਜਲਦ ਹੀ ਢੁਕਵੇਂ ਫ਼ੈਸਲੇ ਲਏ ਜਾਣ | ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸਾਰੀ ਲੀਡਰਸ਼ਿਪ ਪੰਥ ਅਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਦੇ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਅਕਾਲੀ ਦਲ ਪੁਨਰ ਸੁਰਜੀਤ ਦੇ ਨਾਲ ਲੋਕ ਆਪਮੁਹਾਰੇ ਜੁੜ ਰਹੇ ਹਨ, ਕਿਉਂਕਿ ਅਕਾਲੀ ਦਲ ਪੁਨਰ ਸੁਰਜੀਤ ਹੁਣ ਤੱਕ ਲੋਕਾਂ ਦੇ ਵਿਸ਼ਵਾਸ 'ਤੇ ਖਰੀ ਉੱਤਰੀ ਹੈ | ਇਸ ਮੌਕੇ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਸ਼ੋ੍ਰਮਣੀ ਕਮੇਟੀ, ਰਵਿੰਦਰ ਸਿੰਘ ਵਿੰਦਾ ਗਰੋਵਰ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਭੁਪਿੰਦਰ ਸਿੰਘ ਸ਼ੇਖੂਪੁਰ ਹਲਕਾ ਇੰਚਾਰਜ ਘਨੌਰ, ਅਰਵਿੰਦਰ ਸਿੰਘ ਸ਼ਾਹਪੁਰ ਹਲਕਾ ਇੰਚਾਰਜ ਨਾਭਾ, ਹਰਵਿੰਦਰ ਸਿੰਘ ਜੱਸੋਵਾਲ, ਸਤਿੰਦਰ ਸਿੰਘ ਸ਼ੱਕੂ ਗਰੋਵਰ, ਗੁਰਵਿੰਦਰ ਸਿੰਘ ਸ਼ਕਤੀਮਾਨ, ਮਹਿੰਦਰਪਾਲ ਸਿੰਘ ਸੋਢੀ, ਸੁਖਵਿੰਦਰ ਸਿੰਘ ਬੌਬੀ, ਧਰਮ ਸਿੰਘ ਧਾਰੋਂਕੀ, ਮਨਜੀਤ ਸਿੰਘ ਮੱਲੇਵਾਲ, ਬਲਵੰਤ ਸਿੰਘ ਤਰਖੇੜੀ, ਗੁਰਬਚਨ ਸਿੰਘ ਨਾਨੋਕੀ, ਜਗਦੀਪ ਸਿੰਘ ਗਲਵੱਟੀ, ਲਖਵਿੰਦਰ ਸਿੰਘ ਲੱਖੀ, ਕੁਲਵਿੰਦਰ ਸਿੰਘ ਲਵਲੀ, ਅਮਰੀਕ ਸਿੰਘ ਲੰਗ, ਗੁਰਚਰਨ ਸਿੰਘ ਸੇਹਰਾ, ਚੰਦਰਭਾਨ, ਪ੍ਰੋ. ਮਲਕੀਤ ਸਿੰਘ, ਚਰਨਜੀਤ ਸਿੰਘ, ਨਿਰੰਜਨ ਸਿੰਘ ਫ਼ੌਜੀ, ਤਰਸੇਮ ਸਿੰਘ ਕੋਟਲਾ, ਗੁਰਦੀਪ ਸਿੰਘ ਦੇਵੀਨਗਰ, ਰਾਜ ਕੁਮਾਰ ਖਰਾਬਗੜ੍ਹ, ਜਰਨੈਲ ਸਿੰਘ, ਸੁਖਦੇਵ ਸਿੰਘ ਅਲੀਪੁਰ, ਕੁਲਦੀਪ ਸਿੰਘ ਚੌਰਾ, ਸ਼ੇਰ ਸਿੰਘ ਪੰਜੇਟਾ, ਗੁਰਜੀਤ ਸਿੰਘ ਉੱਪਲੀ, ਭੁਪਿੰਦਰ ਸਿੰਘ ਗਿੱਲ, ਗੁਰਮੁਖ ਸਿੰਘ ਸੁਹਾਗਹੇੜੀ, ਅਮਰਜੀਤ ਸਿੰਘ ਨੌਗਾਵਾਂ, ਜਗਜੀਤ ਸਿੰਘ ਡੰਡੋਆਂ, ਕੁਲਦੀਪ ਸਿੰਘ ਸ਼ਮਸ਼ਪੁਰ, ਗੁਰਜੰਟ ਸਿੰਘ ਨੂਰਖੇੜੀਆਂ, ਅਜਾਇਬ ਸਿੰਘ ਚਮਾਰਹੇੜੀ, ਮੋਹਨ ਸਿੰਘ ਮਹਿਮਦਪੁਰ, ਜਤਿੰਦਰ ਸਿੰਘ ਗਿੱਲ, ਬਲਬੀਰ ਸਿੰਘ, ਬਿੱਕਰ ਸਿੰਘ ਪਨੌਦੀਆਂ, ਹਰਵਿੰਦਰ ਸਿੰਘ ਡੰਡੋਆ, ਜਸਵੀਰ ਸਿੰਘ ਲਲੀਨਾਂ, ਪਰਗਟ ਸਿੰਘ ਬੋਲੜ, ਤੀਰਥ ਸਿੰਘ ਦੌਣ ਕਲਾਂ, ਕਰਮ ਸਿੰਘ ਰੁੜਕੀ ਮਹਿਮਦਪੁਰ ਆਦਿ ਪਾਰਟੀ ਦੇ ਹੋਰ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ 'ਚ ਪਿੰਡ ਛੰਨਾ ਦੇ ਕਈ ਨੌਜਵਾਨ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਸ਼ਾਮਲਾਟ ਜ਼ਮੀਨ ਦੇ ਹੱਕ ਮੰਗਣ 'ਤੇ ਦਲਿਤ ਪਰਿਵਾਰਾਂ ਦਾ ਸਮਾਜਿਕ ਬਾਈਕਾਟ, ਸਰਕਾਰ ਤੁਰੰਤ ਦਖ਼ਲ ਦੇਵੇ-ਪਰਮਜੀਤ ਸਿੰਘ ਕੈਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।