31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਾਬਕਾ ਮੰਤਰੀ ਧਰਮਸੋਤ ਨੇ ਕੌਂਸਲ ਚੋਣਾਂ ਲੜਨ ਵਾਲੇ ਵਿਅਕਤੀਆਂ ਦਾ ਕੀਤਾ ਸਨਮਾਨ

ਨਾਭਾ ਵਿਖੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਗਰ ਕੌਂਸਲ ਚੋਣਾਂ ਲੜਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 03-06-2026
ਨਾਭਾ, 2 ਜੂਨ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀਂ ਨਾਭਾ 'ਚ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਚੋਣਾਂ ਲੜਨ ਵਾਲੇ ਕਾਂਗਰਸੀ ਉਮੀਦਵਾਰਾਂ ਦਾ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਸਨਮਾਨ ਕੀਤਾ ਗਿਆ | ਸਨਮਾਨ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਨਾਭਾ ਹਲਕੇ ਦਾ ਜੋ ਵੀ ਵਿਕਾਸ ਹੋਇਆ ਹੈ ਉਹ ਕਾਂਗਰਸ ਦੇ ਰਾਜ ਦੌਰਾਨ ਵੀ ਹੋਇਆ ਹੈ, ਉਸ ਵਿਚ ਭਾਵੇਂ ਨਾਭਾ ਦਾ ਵਾਟਰ ਟਰੀਟਮੈਂਟ ਪਲਾਂਟ ਹੋਵੇ ਜਾਂ ਸਰਕਾਰੀ ਸਿਵਲ ਹਸਪਤਾਲ ਵਿਖੇ ਬਣਿਆ ਜੱਚਾ ਬੱਚਾ ਕੇਂਦਰ | ਉਨ੍ਹਾਂ ਕਿਹਾ ਕਿ ਕਰੀਬ ਸਾਢੇ ਚਾਰ ਸਾਲ ਦਾ ਸਮਾਂ ਹੋ ਚੁੱਕਿਆ ਹੈ ਜੱਚਾ ਬੱਚਾ ਇਮਾਰਤ ਬਣੀ ਨੂੰ , ਦੇ ਬਾਵਜੂਦ ਅੱਜ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਨਵੀਂ ਬਣੀ ਜੱਚਾ ਬੱਚਾ ਇਮਾਰਤ ਦਾ ਉਦਘਾਟਨ ਤੱਕ ਨਹੀਂ ਕੀਤਾ ਗਿਆ ਜਦੋਂ ਕਿ ਸੂਬੇ ਦਾ ਸਿਹਤ ਮੰਤਰੀ ਵੀ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਹੀ ਹੈ | ਧਰਮਸੋਤ ਨੇ ਦਾਅਵਾ ਕਰਦਿਆਂ ਕਿਹਾ ਕਿ ਜੋ ਅੱਜ ਵੀ ਨਾਭਾ ਸ਼ਹਿਰ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਹੋ ਰਹੇ ਹਨ ਉਹ ਕਾਂਗਰਸ ਦੀ ਸਰਕਾਰ ਵੱਲੋਂ ਭੇਜੇ ਗਏ ਫ਼ੰਡਾਂ ਸਦਕਾ ਹੀ ਹੋ ਰਹੇ ਹਨ | ਜਿਸ ਕਰਕੇ ਪੰਜਾਬ ਦੇ ਨਾਲ ਨਾਲ ਨਾਭਾ ਹਲਕੇ ਦੇ ਲੋਕ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਹੁਣੇ ਤੋਂ ਉਤਾਵਲੇ ਹਨ | ਇਸ ਮੌਕੇ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸੀਸ ਸਿੰਘ ਭੱਟੀ, ਸਾਬਕਾ ਪ੍ਰਧਾਨ ਹਰਿਕਿ੍ਸ਼ਨ ਸੇਠ, ਵਿਵੇਕ ਸਿੰਗਲਾ ਬਲਾਕ ਸ਼ਹਿਰੀ ਪ੍ਰਧਾਨ ਕਾਂਗਰਸ, ਸੀਨੀਅਰ ਕੌਂਸਲਰ ਅਸ਼ੋਕ ਬਿੱਟੂ, ਰੇਨੂ ਸੇਠ, ਇੰਦਰਜੀਤਪੁਰੀ, ਨਰੇਸ਼ ਸ਼ਰਮਾ, ਸੁਨੀਤਾ ਰਾਣੀ, ਅਰਮਾਨ, ਚੰਚਲ ਕੁਮਾਰ, ਚਰਨਜੀਤ ਬਾਤਿਸ਼, ਵਿੱਕੀ ਡੱਲਾ, ਹਰਜੀਤ ਸਿੰਘ ਰੂਪਰਾਏ, ਅਜੈਬ ਸਿੰਘ, ਸੁਭਾਸ਼ ਕੁਮਾਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਨਵੇਂ ਵਿਦਿਆਰਥੀਆਂ ਦੀ ਸਹਾਇਤਾ ਲਈ 'ਸੋਈ' ਵਲੋਂ ਹੈਲਪ ਡੈਸਕ ਸਥਾਪਿਤ ਅਗਲੀ ਖ਼ਬਰ ਸ਼ਹਿਰ ਦੇ ਕੂੜਾ ਪ੍ਰਬੰਧਨ ਪ੍ਰੋਜੈਕਟ ਨੂੰ ਬਚਾਉਣ ਲਈ ਦੁੱਧੜ ਪੰਚਾਇਤ ਦਾ ਬਕਾਇਆ ਕਿਰਾਇਆ ਤੁਰੰਤ ਜਾਰੀ ਕਰੇ ਪੰਜਾਬ ਸਰਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।