31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਹਰਦੀਪ ਸਿੰਘ ਕੰਬੋਜ ਨੇ ਆਪਣੇ ਸਾਥੀਆਂ ਸਮੇਤ ਕੀਤੀ ਵਿਸ਼ੇਸ਼ ਮੁਲਾਕਾਤ

ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਗਜ ਢਿੱਲੋਂ ਨਾਲ ਮੁਲਾਕਾਤ ਉਪਰੰਤ ਹਰਦੀਪ ਸਿੰਘ ਕੰਬੋਜ ਆਪਣੇ ਸਾਥੀਆਂ ਸਮੇਤ | ਅਜੀਤ ਤਸਵੀਰ <br/> 03-06-2026
ਸਨੌਰ, 2 ਜੂਨ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਭਾਜਪਾ ਆਗੂ ਹਰਦੀਪ ਸਿੰਘ ਕੰਬੋਜ ਨੇ ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਹਲਕਾ ਸਨੌਰ ਨਾਲ ਸੰਬੰਧਿਤ ਵੱਖ-ਵੱਖ ਲੋਕ ਭਲਾਈ ਅਤੇ ਵਿਕਾਸ ਦੇ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਮੁਲਾਕਾਤ ਦੌਰਾਨ ਹਰਦੀਪ ਸਿੰਘ ਕੰਬੋਜ ਨੇ ਹਲਕੇ ਵਿਚ ਬੁਨਿਆਦੀ ਸਹੂਲਤਾਂ ਦੇ ਹੋਰ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ | ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਟੀ ਦੇ ਸਮਰਪਿਤ ਵਰਕਰਾਂ ਦੀ ਮਿਹਨਤ ਸਦਕਾ ਲੋਕਾਂ ਦਾ ਭਰੋਸਾ ਭਾਜਪਾ ਪ੍ਰਤੀ ਵਧ ਰਿਹਾ ਹੈ | ਉਨ੍ਹਾਂ ਨੇ ਹਲਕਾ ਸਨੌਰ ਵਿਚ ਪਾਰਟੀ ਗਤੀਵਿਧੀਆਂ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਹਰਦੀਪ ਸਿੰਘ ਕੰਬੋਜ ਨੇ ਪੰਜਾਬ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੇ ਰਹਿਣਗੇ | ਮੁਲਾਕਾਤ ਦੌਰਾਨ ਪਾਰਟੀ ਦੀ ਮਜ਼ਬੂਤੀ, ਆਉਣ ਵਾਲੇ ਸੰਗਠਨਾਤਮਕ ਪ੍ਰੋਗਰਾਮਾਂ ਅਤੇ ਹਲਕਾ ਸਨੌਰ ਵਿਚ ਪਾਰਟੀ ਦੇ ਵਿਸਥਾਰ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਅਮਰੀਕ ਸਿੰਘ ਮੁਰਾਦਪੁਰ, ਰਾਜਵੀਰ ਸਿੰਘ ਚਪੜ, ਮਨਪ੍ਰੀਤ ਸਿੰਘ ਫਰੀਡਮ ਫਾਈਟਰ, ਡਾਕਟਰ ਦੇਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਸਨੌਰ ਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਨਹਿਰੀ ਜਲ 'ਤੇ ਆਧਾਰਤ ਸਰਫੇਸ ਵਾਟਰ ਪ੍ਰਾਜੈਕਟ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕੀਤਾ ਜਾਵੇ-ਡਾ. ਹਿਮਾਂਸ਼ੂ ਅਗਰਵਾਲ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਨਵੇਂ ਵਿਦਿਆਰਥੀਆਂ ਦੀ ਸਹਾਇਤਾ ਲਈ 'ਸੋਈ' ਵਲੋਂ ਹੈਲਪ ਡੈਸਕ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।