31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਕਾਰੀ ਸਕੂਲ ਰੋਸ਼ਨਪੁਰ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਕੀਤਾ ਸਨਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਸ਼ਨਪੁਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਨਿਖਿਲ ਰੰਜਨ, ਨਾਲ ਹਨ ਇਲਾਕੇ ਦੇ ਪਤਵੰਤੇ ਸੱਜਣ | ਤਸਵੀਰ : ਮੌਜੀ ਦੇਵੀਗੜ੍ਹ <br/> 03-06-2026
ਦੇਵੀਗੜ੍ਹ, 2 ਜੂਨ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੋਸ਼ਨਪੁਰ ਵਿਖੇ ਪਿ੍ੰਸੀਪਲ ਨਿਖਿਲ ਰੰਜਨ ਮੋਂਡਲ ਦੀ ਯੋਗ ਅਗਵਾਈ ਹੇਠ ਇਕ ਵਿਸ਼ੇਸ਼ 'ਮੈਗਾ ਮਾਪੇ-ਅਧਿਆਪਕ ਮਿਲਣੀ' ਕਰਵਾਈ ਗਈ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕਰਨਾ ਅਤੇ ਹੋਣਹਾਰ ਵਿਦਿਆਰਥੀਆਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਨਿਵੇਕਲੇ ਕਾਰਜ ਕਰਨ ਵਾਲੇ ਅਧਿਆਪਕਾਂ ਦੀ ਹੌਸਲਾ-ਅਫਜਾਈ ਕਰਨਾ ਸੀ | ਇਸ ਮੌਕੇ ਵੱਖ-ਵੱਖ ਜਮਾਤਾਂ ਵਿੱਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸੇਸ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜਿਸ ਵਿਚ ਅੱਠਵੀਂ ਜਮਾਤ 'ਚੋਂ ਪਹਿਲਾ ਸਥਾਨ ਨਵਨੀਤ ਕੌਰ, ਦੂਜਾ ਕਮਲਪ੍ਰੀਤ ਕੌਰ ਅਤੇ ਤੀਜਾ ਸਥਾਨ ਕਰਨਵੀਰ ਸਿੰਘ ਨੇ ਪ੍ਰਾਪਤ ਕੀਤਾ | ਦਸਵੀਂ ਜਮਾਤ 'ਚੋਂ ਜਸ਼ਨਦੀਪ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਅਤੇ ਜੈਸਮੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਵਿਚੋਂ ਮੋਨਿਕਾ ਨੇ ਪਹਿਲਾ, ਪੂਨਮ ਨੇ ਦੂਜਾ ਅਤੇ ਰਾਜਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਦੇ ਨਾਲ ਹੀ, ਸਕੂਲ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਨਿਖਿਲ ਰੰਜਨ ਨੇ ਕਿਹਾ ਕਿ ਸਾਡੇ ਸਕੂਲ ਦਾ ਮੁੱਖ ਟੀਚਾ ਹਰ ਵਿਦਿਆਰਥੀ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨਾ ਹੈ | ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਹੀ ਵਿਦਿਆਰਥੀ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਦਾ ਹੈ | ਮੈਂ ਅੱਜ ਸਨਮਾਨਿਤ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਾ ਹਾਂ ਅਤੇ ਆਸ ਕਰਦਾ ਹਾਂ ਕਿ ਇਹ ਪ੍ਰਾਪਤੀਆਂ ਹੋਰਾਂ ਲਈ ਪ੍ਰੇਰਨਾ ਸਰੋਤ ਬਣਨਗੀਆਂ | ਇਸ ਮੌਕੇ ਸਮਾਜ ਸੇਵਕ ਚੇਅਰਮੈਨ ਮਹਿਮਾਂ ਸਿੰਘ ਕਰਤਾਰਪੁਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਦਿਨੋ-ਦਿਨ ਉੱਚਾ ਹੋ ਰਿਹਾ ਹੈ | ਰੋਸ਼ਨਪੁਰ ਸਕੂਲ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸ਼ਲਾਘਾਯੋਗ ਹਨ | ਸਿੱਖਿਆ ਵਿਚ ਆਏ ਇਸ ਬਦਲਾਅ ਨਾਲ ਸਮਾਜ ਵਿਚ ਨਵੀਂ ਚੇਤਨਾ ਪੈਦਾ ਹੋ ਰਹੀ ਹੈ | ਇਸ ਮੌਕੇ ਸਰਪੰਚ ਹਰਨਾਮ ਸਿੰਘ, ਸਰਪੰਚ ਨਿਰਮਲ ਸਿੰਘ ਕਰਤਾਰਪੁਰ, ਐੱਸ.ਐਮ.ਸੀ. ਚੇਅਰਮੈਨ ਸਤਨਾਮ ਸਿੰਘ ਅਤੇ ਹੋਰ ਸਕੂਲ ਸਟਾਫ਼ ਮੈਂਬਰ ਤੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ | ਸਮਾਗਮ ਦੇ ਅੰਤ ਵਿਚ ਮਾਪਿਆਂ ਨੇ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਦੇਖ ਕੇ ਤਸੱਲੀ ਪ੍ਰਗਟਾਈ ਅਤੇ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਿਧਾਇਕ ਦੇਵ ਮਾਨ ਨੂੰ ਐਸ. ਸੀ. ਬੀ.ਸੀ. ਵੈੱਲਫੇਅਰ ਕਮੇਟੀ ਅਤੇ ਲੋਕ ਲੇਖਾ ਕਮੇਟੀ ਪੰਜਾਬ ਦਾ ਮੈਂਬ... ਅਗਲੀ ਖ਼ਬਰ ਨਹਿਰੀ ਜਲ 'ਤੇ ਆਧਾਰਤ ਸਰਫੇਸ ਵਾਟਰ ਪ੍ਰਾਜੈਕਟ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕੀਤਾ ਜਾਵੇ-ਡਾ. ਹਿਮਾਂਸ਼ੂ ਅਗਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।