31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਸਰਕਾਰ ਵਲੋਂ ਵਿਧਾਇਕ ਦੇਵ ਮਾਨ ਨੂੰ ਐਸ. ਸੀ. ਬੀ.ਸੀ. ਵੈੱਲਫੇਅਰ ਕਮੇਟੀ ਅਤੇ ਲੋਕ ਲੇਖਾ ਕਮੇਟੀ ਪੰਜਾਬ ਦਾ ਮੈਂਬਰ ਕੀਤਾ ਨਿਯੁਕਤ

ਅਜੀਤ ਡੈਸਕ 03-06-2026
ਨਾਭਾ, 2 ਜੂਨ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਐਸ.ਸੀ.ਬੀ.ਸੀ. ਅਤੇ ਲੋਕ ਲੇਖਾ ਕਮੇਟੀ ਬਣਾਈ ਗਈ ਸੀ, ਜਿਸ ਵਿਚ ਹਰੇਕ ਕਮੇਟੀ ਵਿੱਚ 13-13 ਵਿਧਾਇਕਾਂ ਨੂੰ ਮੈਂਬਰ ਨਿਯੁਕਤ ਕੀਤਾ ਗਿਆ | ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਐਸ.ਸੀ.ਬੀ.ਸੀ. ਅਤੇ ਲੋਕ ਲੇਖਾ ਕਮੇਟੀ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ ਨਾਲ ਹਲਕਾ ਨਾਭਾ ਦੇ ਸਮੂਹ ਆਗੂਆਂ ਅਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਆਲਮ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਵਿਧਾਇਕ ਦੇਵ ਮਾਨ ਨੂੰ ਇਸ ਨਿਯੁਕਤੀ ਨੂੰ ਲੈਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਸ.ਸੀ. ਅਤੇ ਬੀ.ਸੀ. ਸ਼੍ਰੇਣੀਆਂ ਦੀ ਭਲਾਈ ਲਈ ਇਹ ਕਮੇਟੀ ਬਣਾਈ ਗਈ ਹੈ, ਜਿਸ ਵਿਚ ਅਨੁਸੂਚਿਤ ਕਬੀਲਿਆਂ ਅਤੇ ਪਛੜੀ ਸ਼੍ਰੇਣੀ ਦੇ ਲੋਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦੀ ਦੇਖ ਰੇਖ ਕੀਤੀ ਜਾਵੇਗੀ ਅਤੇ ਭਲਾਈ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਵਿਚ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋਕ ਲੇਖਾ ਕਮੇਟੀ ਰਾਹੀਂ ਕਮੇਟੀ ਦੇ ਸਾਰੇ ਮੈਂਬਰ ਹਰ ਵਿਭਾਗ ਦਾ ਕਿਸੇ ਵੀ ਸਮੇਂ ਚੈਕਿੰਗ ਕਰ ਸਕਦੇ ਹਨ ਅਤੇ ਜੇਕਰ ਕੋਈ ਮੁਲਾਜ਼ਮ ਕਿਸੇ ਵੀ ਵਿਭਾਗੀ ਕੰਮਾਂ ਵਿਚ ਕੁਤਾਹੀ ਵਰਤਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਵੀ ਕਮੇਟੀ ਦੇ ਮੈਂਬਰ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਣਾਈ ਗਈ ਐਸਸੀ.ਬੀਸੀ ਭਲਾਈ ਕਮੇਟੀ ਵਿਚ ਹੋਰ ਵਿਧਾਇਕ ਸ਼ਾਮਲ
ਪਿਛਲੀ ਖ਼ਬਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੁਰੰਤ ਘਟਾਏ ਕੇਂਦਰ ਸਰਕਾਰ-ਖਨੌੜਾ ਅਗਲੀ ਖ਼ਬਰ ਸਰਕਾਰੀ ਸਕੂਲ ਰੋਸ਼ਨਪੁਰ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਕੀਤਾ ਸਨਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।