28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ 'ਤੇ ਇਕ ਨਾਮਜ਼ਦ

ਅਜੀਤ ਡੈਸਕ 13-06-2026
ਰਾਜਪੁਰਾ, 12 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਅਤੇ ਉਸ ਨਾਲ ਸਰੀਰਕ ਸੰਬੰਧ ਬਣਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ਔਰਤ ਨੇ ਥਾਣਾ ਸ਼ਹਿਰੀ 'ਚ ਬਿਆਨ ਦਰਜ ਕਰਵਾਏ ਕੇ ਉਸ ਦੀ 16 ਸਾਲਾਂ ਲੜਕੀ ਨੂੰ ਰਬਾਜ ਪੁੱਤਰ ਚਾਂਦ ਮੀਆਂ ਵਾਸੀ ਬੈਕਸਾਈਡ ਪੁਰਾਣਾ ਕਿਲ੍ਹਾ ਰਾਜਪੁਰਾ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਗਿਆ ਸੀ | ਉਸ ਤੋਂ ਬਾਅਦ ਬੀਤੇ ਦਿਨੀਂ ਉਹ ਉਸ ਦੀ ਲੜਕੀ ਨੂੰ ਰੇਲਵੇ ਸਟੇਸ਼ਨ ਰਾਜਪੁਰਾ ਵਿਖੇ ਛੱਡ ਕੇ ਚਲਾ ਗਿਆ | ਉਸ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਦੀ ਲੜਕੀ ਨੂੰ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਲੈ ਕੇ ਗਿਆ ਸੀ ਅਤੇ ਜ਼ਬਰਦਸਤੀ ਉਸ ਦੇ ਨਾਲ ਸਰੀਰਕ ਸੰਬੰਧ ਬਣਾਏ ਅਤੇ ਦੱਸਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਜਿਸ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਪੀੜਤਾਂ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ 2600 ਅਪ੍ਰੈਂਟਿਸ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦਾ ਹਿਸਾਬ ਮੰਗਣ ਲਈ ਨੈਸ਼ਨਲ ਹਿ... ਅਗਲੀ ਖ਼ਬਰ ਨਗਰ ਨਿਗਮ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਡੋਗਰਾ ਮੁਹੱਲੇ 'ਚ ਨਾਜਾਇਜ਼ ਕੁਨੈਕਸ਼ਨਾਂ ਸੰਬੰਧੀ ਚਲਾਈ ਮੁਹਿੰਮ-ਮੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।