28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ 2600 ਅਪ੍ਰੈਂਟਿਸ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦਾ ਹਿਸਾਬ ਮੰਗਣ ਲਈ ਨੈਸ਼ਨਲ ਹਿਊਮਨ

ਅਜੀਤ ਡੈਸਕ 13-06-2026
ਨਾਭਾ, 12 ਜੂਨ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਰਣਧੀਰ ਸਿੰਘ ਰੱਖੜਾ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਹਲਕਾ ਨਾਭਾ ਇੰਚਾਰਜ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਸਾਂਝੇ ਤੌਰ 'ਤੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 2600 ਅਪ੍ਰੈਂਟਿਸ ਮੁਲਾਜ਼ਮਾਂ ਉੱਤੇ ਕੀਤੇ ਗਏ ਲਾਠੀਚਾਰਜ, ਧੱਕੇਸ਼ਾਹੀ ਅਤੇ ਮਨੁੱਖੀ ਅਧਿਕਾਰਾਂ ਦੇ ਘੋਰ ਉਲੰਘਣ ਦਾ ਮਾਮਲਾ ਹੁਣ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ, ਨਵੀਂ ਦਿੱਲੀ ਦੇ ਧਿਆਨ ਵਿਚ ਲਿਆਂਦਾ ਜਾਵੇਗਾ | ਇਸ ਸੰਬੰਧੀ 17 ਜੂਨ 2026 ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਇਕ ਉੱਚ ਪੱਧਰੀ ਵਫ਼ਦ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਵਿਖੇ ਪਹੁੰਚ ਕੇ ਵਿਸਥਾਰਪੂਰਵਕ ਸ਼ਿਕਾਇਤ ਦਰਜ ਕਰਵਾਏਗਾ | ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਦੀ ਮਾਰ ਹੇਠ ਹਨ ਅਤੇ ਜਦੋਂ ਉਹ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ ਤਾਂ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਲਾਠੀਆਂ ਨਾਲ ਜਵਾਬ ਦਿੰਦੀ ਹੈ | ਇਹ ਸਿਰਫ਼ ਅਪ੍ਰੈਂਟਿਸ ਮੁਲਾਜ਼ਮਾਂ 'ਤੇ ਹਮਲਾ ਨਹੀਂ, ਸਗੋਂ ਪੰਜਾਬ ਦੇ ਹਰ ਸੰਘਰਸ਼ਸ਼ੀਲ ਨੌਜਵਾਨ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ | ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਰੱਖਣ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਦਾ ਸੰਵਿਧਾਨਕ ਅਧਿਕਾਰ ਹੈ | ਸਰਕਾਰ ਵਲੋਂ ਅਪ੍ਰੈਂਟਿਸ ਮੁਲਾਜ਼ਮਾਂ ਉੱਤੇ ਕੀਤਾ ਗਿਆ ਲਾਠੀਚਾਰਜ ਨਾ ਸਿਰਫ਼ ਨਿੰਦਣਯੋਗ ਹੈ, ਬਲਕਿ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨਕ ਮੁੱਲਾਂ ਦੀ ਵੀ ਉਲੰਘਣਾ ਹੈ | ਆਗੂਆਂ ਨੇ ਕਿਹਾ ਕਿ ਅਪ੍ਰੈਂਟਿਸ ਮੁਲਾਜ਼ਮ ਕਈ ਸਾਲਾਂ ਤੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਉਹ ਆਪਣੇ ਤਜਰਬੇ ਅਤੇ ਯੋਗਤਾ ਦੇ ਆਧਾਰ 'ਤੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ | ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਉੱਤੇ ਤਸ਼ੱਦਦ ਕਰਨਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ | ਉਨ੍ਹਾਂ ਦੱਸਿਆ ਕਿ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਨੂੰ ਦਿੱਤੀ ਜਾਣ ਵਾਲੀ ਸ਼ਿਕਾਇਤ ਵਿਚ ਲਾਠੀਚਾਰਜ ਦੀਆਂ ਤਸਵੀਰਾਂ, ਵੀਡੀਓ, ਮੀਡੀਆ ਰਿਪੋਰਟਾਂ ਅਤੇ ਹੋਰ ਸਬੂਤ ਪੇਸ਼ ਕੀਤੇ ਜਾਣਗੇ | ਕਮਿਸ਼ਨ ਤੋਂ ਮੰਗ ਕੀਤੀ ਜਾਵੇਗੀ ਕਿ ਇਸ ਪੂਰੇ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਨੌਜਵਾਨਾਂ ਨੂੰ ਇਨਸਾਫ਼ ਦਿੱਤਾ ਜਾਵੇ | ਰਣਧੀਰ ਸਿੰਘ ਰੱਖੜਾ ਅਤੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੌਜਵਾਨਾਂ ਦੇ ਇਸ ਸੰਘਰਸ਼ ਵਿਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹਾ ਹੈ | ਪਾਰਟੀ ਇਸ ਮਾਮਲੇ ਨੂੰ ਹਰ ਸੰਵਿਧਾਨਕ, ਕਾਨੂੰਨੀ ਅਤੇ ਲੋਕਤੰਤਰਿਕ ਮੰਚ 'ਤੇ ਉਠਾਏਗੀ ਅਤੇ ਲੋੜ ਪੈਣ 'ਤੇ ਅਦਾਲਤਾਂ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਪਿੱਛੇ ਨਹੀਂ ਹਟੇਗੀ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ ਹੋਈ ਬੇਇਨਸਾਫ਼ੀ ਦਾ ਹਿਸਾਬ ਲਿਆ ਜਾਵੇਗਾ ਅਤੇ ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ | ਸੜਕਾਂ ਤੋਂ ਲੈ ਕੇ ਅਦਾਲਤਾਂ ਅਤੇ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਤੱਕ ਹਰ ਮੰਚ 'ਤੇ ਨੌਜਵਾਨਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ |
ਪਿਛਲੀ ਖ਼ਬਰ ਪਹਿਲੀ ਵਿਸ਼ਵ ਯੋਗਾਸਨ ਖੇਡ ਚੈਂਪੀਅਨਸ਼ਿਪ 'ਚ ਭਾਰਤ ਦਾ ਇਤਿਹਾਸਕ ਪ੍ਰਦਰਸ਼ਨ, 114 ਤਗਮੇ ਜਿੱਤੇ ਅਗਲੀ ਖ਼ਬਰ ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ 'ਤੇ ਇਕ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।