28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜਨਗਣਨਾ 2027 ਦੇ ਪਹਿਲੇ ਪੜਾਅ ਦÏਰਾਨ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀ ਸਨਮਾਨਿਤ

ਅਜੀਤ ਡੈਸਕ 13-06-2026
ਬਨੂੜ, 12 ਜੂਨ (ਭੁਪਿੰਦਰ ਸਿੰਘ)-ਭਾਰਤ ਦੀ ਜਨਗਣਨਾ 2027 ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਤਿਆਰੀ ਕਾਰਜਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਕਰਮਚਾਰੀਆਂ ਨੂੰ ਤਹਿਸੀਲ ਬਨੂੜ ਵਿਖੇ ਇਕ ਵਿਸ਼ੇਸ਼ ਸਮਾਗਮ ਦÏਰਾਨ ਤਹਿਸੀਲਦਾਰ ਬਨੂੜ ਕਸ਼ਿਸ਼ ਗਰਗ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਨਵਦੀਪ ਕੁਮਾਰ ਨੂੰ ਜ਼ਿਲ੍ਹਾ ਫੀਲਡ ਟ੍ਰੇਨਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ¢ ਸਰਕਾਰੀ ਹਾਈ ਸਕੂਲ ਨੱਗਲ ਸਲੇਮਪੁਰ ਦੇ ਅੰਗਰੇਜ਼ੀ ਮਾਸਟਰ ਸੁਸ਼ੀਲ ਕੁਮਾਰ ਨੂੰ ਜਨਗਣਨਾ ਕਾਰਜਾਂ ਵਿਚ ਉੱਤਮ ਯੋਗਦਾਨ ਅਤੇ ਮਿਹਨਤ ਲਈ ਸਨਮਾਨਿਤ ਕੀਤਾ ਗਿਆ¢ ਗਗਨਦੀਪ ਸਿੰਘ ਨੂੰ ਤਕਨੀਕੀ ਸਹਾਇਕ ਵਜੋਂ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਤਕਨੀਕੀ ਸਹਿਯੋਗ ਪ੍ਰਦਾਨ ਕਰਨ ਲਈ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ¢ ਇਸ ਤੋਂ ਇਲਾਵਾ ਸ੍ਰੀਮਤੀ ਪਰਵਿੰਦਰ ਕੌਰ, ਆਂਗਣਵਾੜੀ ਵਰਕਰ, ਹੁਲਕਾ ਨੂੰ ਜਨਗਣਨਾ ਦੇ ਪਹਿਲੇ ਪੜਾਅ ਦÏਰਾਨ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ¢ ਸਰਕਾਰੀ ਹਾਈ ਸਕੂਲ ਕਰਾਲਾ ਦੀ ਮੁੱਖ ਅਧਿਆਪਕਾ ਸ੍ਰੀਮਤੀ ਪ੍ਰੇਰਨਾ ਛਾਬੜਾ, ਸਰਕਾਰੀ ਹਾਈ ਸਕੂਲ ਮਨੌਲੀ ਸੂਰਤ ਦੀ ਮੁੱਖ ਅਧਿਆਪਕਾ ਅਨੀਤਾ ਗਰਗ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਦੀ ਲੈਕਚਰਾਰ ਕੈਮਿਸਟਰੀ ਸੰਜਨਾ ਨੂੰ ਵੀ ਜਨਗਣਨਾ ਕਾਰਜਾਂ ਵਿਚ ਕੀਤੇ ਗਏ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ¢ ਤਹਿਸੀਲਦਾਰ ਬਨੂੜ ਕਸ਼ਿਸ਼ ਗਰਗ ਨੇ ਆਪਣੇ ਸੰਬੋਧਨ ਦÏਰਾਨ ਕਿਹਾ ਕਿ ਜਨਗਣਨਾ ਦੇਸ਼ ਦੀ ਯੋਜਨਾਬੰਦੀ, ਵਿਕਾਸ ਅਤੇ ਭਲਾਈ ਯੋਜਨਾਵਾਂ ਦੀ ਬੁਨਿਆਦ ਹੈ¢ ਉਨ੍ਹਾਂ ਕਿਹਾ ਕਿ ਜਨਗਣਨਾ ਦੇ ਪਹਿਲੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਿਸ਼ਠਾ ਅਤੇ ਸਮਰਪਣ ਸ਼ਲਾਘਾਯੋਗ ਹੈ¢ ਉਨ੍ਹਾਂ ਸਨਮਾਨਿਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ¢ ਸਮਾਗਮ ਦÏਰਾਨ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਨਮਾਨਿਤ ਵਿਅਕਤੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਭਰਪੂਰ ਸਰਾਹਨਾ ਕੀਤੀ |
ਪਿਛਲੀ ਖ਼ਬਰ ਸੀਵਰੇਜ ਓਵਰਫ਼ਲੋ ਕਾਰਨ ਲੋਕਾਂ ਦਾ ਜੀਣਾ ਦੁੱਭਰ, ਪ੍ਰਸ਼ਾਸਨ ਜਲਦ ਹੱਲ ਕਰੇ-ਨਿਰਮਲ ਭੱਟੀਆ ਅਗਲੀ ਖ਼ਬਰ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਤੇਜਬੀਰ ਸਿੰਘ ਖਾਂਗ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।