27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮਨਜੀਤ ਸਿੰਘ ਸ਼ੇਰਗੜ੍ਹ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਹਲਕਾ ਸ਼ੁਤਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਦਿੱਤਾ ਭਰੋਸਾ

ਅਜੀਤ ਡੈਸਕ 13-06-2026
ਪਾਤੜਾਂ, 12 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ (ਬਾਵਾ) ਸ਼ੇਰਗੜ੍ਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਹਲਕਾ ਸ਼ੁਤਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਹਲਕੇ ਅੰਦਰ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਹਲਕਾ ਸ਼ੁਤਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਦਾ ਭਰੋਸਾ ਵੀ ਦਵਾਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬਾਵਾ ਸ਼ੇਰਗੜ੍ਹ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਆਏ ਹਨ ਜਿਸ ਦੌਰਾਨ ਉਨ੍ਹਾਂ ਹਲਕਾ ਸ਼ੁਤਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਹਲਕਾ ਸ਼ਰਾਣਾ ਅੰਦਰ ਦਿਨ ਰਾਤ ਕੰਮ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਮਨਜੀਤ ਸਿੰਘ ਬਾਵਾ ਸ਼ੇਰਗੜ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਹਲਕਾ ਸ਼ੁਤਰਾਣਾਂ ਦੇ ਪਿੰਡਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਮਿਹਨਤ ਕਰਨਗੇ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਤਾਇਆ ਜਾ ਸਕੇ |
ਪਿਛਲੀ ਖ਼ਬਰ ਨਾਇਬ ਸੈਣੀ ਨੇ ਪਿੰਡ ਨਲਾਸ ਵਿਖੇ ਸੈਣੀ ਸੰਮੇਲਨ ਦੌਰਾਨ ਸੈਣੀ ਸਮਾਜ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਸਮਰਾ ਬਲਾਕ ਨਾਭਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।