27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਅਜੀਤ ਡੈਸਕ 15-06-2026
ਸਮਾਣਾ, 14 ਜੂਨ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਟਿਆਲਾ ਰੋਡ 'ਤੇ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਇਮਰਾਨ ਖ਼ਾਨ ਆਪਣੇ ਪੁੱਤਰ ਅਤੇ ਹੋਰ ਵਿਦਿਆਰਥੀਆਂ ਨਾਲ ਇਨੋਵਾ ਕਾਰ 'ਚ ਸਵਾਰ ਹੋ ਕੇ ਨੀਟ ਦੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਜਾ ਰਹੇ ਸਨ | ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਸਾਹਮਣੇ ਤੋਂ ਆ ਰਹੀ ਇਕ ਆਈ-20 ਕਾਰ ਨਾਲ ਟੱਕਰ ਹੋ ਗਈ | ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਵੀ ਦੋਵੇਂ ਵਾਹਨਾਂ ਦੀ ਲਪੇਟ 'ਚ ਆ ਗਿਆ | ਮੋਟਰਸਾਈਕਲ ਚਾਲਕ ਗੁਰਵਿੰਦਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ 'ਚ ਦਾਖਲ ਕਰਵਾਇਆ ਗਿਆ ਹੈ | ਹਾਦਸੇ 'ਚ ਦੋਵੇਂ ਕਾਰਾਂ ਨੂੰ ਵੀ ਨੁਕਸਾਨ ਪਹੁੰਚਿਆ, ਜਦਕਿ ਇਨੋਵਾ 'ਚ ਸਵਾਰ ਵਿਦਿਆਰਥੀ ਸੁਰੱਖਿਅਤ ਦੱਸੇ ਜਾ ਰਹੇ ਹਨ | ਥਾਣਾ ਸਦਰ ਸਮਾਣਾ ਦੇ ਮੁਖੀ ਅਜੈ ਕੁਮਾਰ ਪਰੋਚਾ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਦੇਖਣ ਵਾਲਿਆਂ ਦਾ ਕਹਿਣਾ ਹੈ ਕਿ ਸਮਾਣਾ-ਪਟਿਆਲਾ ਰੋਡ 'ਤੇ ਥਾਂ-ਥਾਂ ਵੱਡੇ-ਵੱਡੇ ਖੱਡੇ ਪਏ ਹੋਏ ਹਨ, ਜੋ ਲਗਾਤਾਰ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਸਥਾਨਕ ਲੋਕਾਂ ਅਨੁਸਾਰ ਸੜਕ ਦਾ ਨਿਰਮਾਣ ਕਾਰਜ ਲੰਬੇ ਸਮੇਂ ਤੋਂ ਅਧੂਰਾ ਪਿਆ ਹੋਇਆ ਹੈ ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਇਸ ਸੜਕ 'ਤੇ ਲਗਭਗ ਹਰ ਰੋਜ਼ ਛੋਟੇ-ਵੱਡੇ ਹਾਦਸੇ ਵਾਪਰ ਰਹੇ ਹਨ ਪਰ ਸੰਬੰਧਿਤ ਵਿਭਾਗ ਵਲੋਂ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਲੋਕ ਨਿਰਮਾਣ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੜਕ ਨਿਰਮਾਣ ਦਾ ਕੰਮ ਜਲਦੀ ਮੁਕੰਮਲ ਕਰਵਾਇਆ ਜਾਵੇ ਅਤੇ ਖੱਡਿਆਂ ਨੂੰ ਭਰ ਕੇ ਸੜਕ ਨੂੰ ਸੁਰੱਖਿਅਤ ਬਣਾਇਆ ਜਾਵੇ ਤਾਂ ਜੋ ਭਵਿੱਖ 'ਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ |
ਪਿਛਲੀ ਖ਼ਬਰ ਨਵਜੰਮੇ ਬੱਚੇ ਦਾ ਿਲੰਗ ਜਾਣਨ ਲਈ ਟੈਸਟ ਕਰਦੇ ਦੋ ਵਿਅਕਤੀ ਕਾਬੂ ਨੇਪਾਲ ਤੋਂ ਲਿਆਂਦੀ ਿਲੰਗ ਟੈਸਟ ਵਾਲੀ ਮਸ਼ੀਨ ਤੇ ਹੋਰ... ਅਗਲੀ ਖ਼ਬਰ ਸਿਹਤ ਮੰਤਰੀ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੀਆਂ ਕੋਰੋਨਾ ਯੋਧਿਆਂ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।