27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ-ਜੱਸੀ ਸੋਹੀਆਂ ਵਾਲਾ

ਪਿੰਡ ਬਿਸਨਗੜ੍ਹ ਵਿਖੇ ਪੁੱਜਣ 'ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਕਰਦੇ ਹੋਏ ਦਵਿੰਦਰ ਸਿੰਘ, ਰਾਜਿੰਦਰ ਸਿੰਘ, ਬੀਰਦਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖੀ ਤੇ ਹੋਰ | ਅਜੀਤ ਤਸਵੀਰ <br/> 15-06-2026
ਭਾਦਸੋਂ, 14 ਜੂਨ (ਪ੍ਰਦੀਪ ਦੰਦਰਾਲਾ)-ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਅੱਜ ਨਾਭਾ ਹਲਕੇ ਦੇ ਪਿੰਡ ਬਿਸਨਗੜ ਪੁੱਜੇ ਜਿੱਥੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਨਾਲ ਸਾਂਝੀਆਂ ਕੀਤੀਆਂ | ਇਸ ਮੌਕੇ ਨੌਜਵਾਨ ਆਗੂ ਦਵਿੰਦਰ ਸਿੰਘ, ਰਾਜਿੰਦਰ ਸਿੰਘ, ਬੀਰਦਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖੀ ਸਰਪੰਚ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਪਿੰਡ ਪੁੱਜਣ 'ਤੇ ਸਨਮਾਨ ਕੀਤਾ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਮੁੜ ਤੋਂ ਪੈਰਾਂ ਤੇ ਖੜਾ ਕੀਤਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ 'ਤੇ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਹੈ ਉਹ ਸੱਚ ਹੋ ਗਿਆ ਹੈ, ਅੱਜ ਪੰਜਾਬ ਮੁੜ ਹਰ ਖੇਤਰ ਵਿਚ ਮੋਹਰੀ ਹੋ ਕੇ ਆਪਣੀ ਭੂਮਿਕਾ ਨਿਭਾ ਰਿਹਾ ਹੈ | ਚੇਅਰਮੈਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਵੰਤ ਸਿੰਘ ਲਾਡੀ ਸੋਹੀ ਸਰਪੰਚ ਰਣਜੀਤਗੜ੍ਹ, ਗੁਰਮੁੱਖ ਸਿੰਘ ਮੋਹਲਗੁਆਰਾ ਸਰਪੰਚ, ਕਰਮ ਸਿੰਘ ਪੰਚ, ਇਕਬਾਲ ਸਿੰਘ, ਹਰਮਨ ਸਿੰਘ, ਮਨਪ੍ਰੀਤ ਸਿੰਘ, ਹਰਿੰਦਰ ਸਿੰਘ ਪੰਚ, ਰਣਜੀਤ ਸਿੰਘ ਪੰਚ ਮੌਜੂਦ ਸਨ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਟਰੇਡਿੰਗ ਦਾ ਝਾਂਸਾ ਦੇ ਕੇ ਸਾਈਬਰ ਠੱਗਾਂ ਨੇ ਲੱਖਾਂ ਹੜੱਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।