28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਸ਼ੁਕਰਾਨਾ ਸਮਾਗਮ ਧਾਰਮਿਕ ਦੀਵਾਨ ਸਜਾਇਆ, ਸੰਤ ਸਮਾਜ ਦੀ ਵਿਸ਼ੇਸ਼ ਹਾਜ਼ਰੀ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਕਰਵਾਏ ਸ਼ੁਕਰਾਨਾ ਸਮਾਗਮ ਮੌਕੇ ਅਰਦਾਸ ਵਿਚ ਸ਼ਾਮਿਲ ਸੰਗਤ | ਤਸਵੀਰ : ਧਨਵੰਤ ਸਿੰਘ <br/> 15-06-2026
ਭੁੱਨਰਹੇੜੀ, 14 ਜੂਨ (ਧਨਵੰਤ ਸਿੰਘ)-ਬਠਿੰਡਾ ਜੇਲ੍ਹ ਤੋਂ ਜ਼ਮਾਨਤ ਉਪਰੰਤ ਰਿਹਾਅ ਹੋ ਕੇ ਆਏ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਲਈ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਸੰਗਤ ਦੇ ਨਾਲ-ਨਾਲ ਸੰਤ ਸਮਾਜ ਦੇ ਦਰਜਨ ਦੇ ਕਰੀਬ ਮਹਾਂਪੁਰਸ਼ਾਂ ਨੇ ਸ਼ਿਰਕਤ ਕਰਕੇ ਸਮਾਗਮ ਦੀ ਸ਼ਾਨ ਵਧਾਈ | ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲੇ, ਸੰਤ ਬਾਬਾ ਰੇਸ਼ਮ ਸਿੰਘ, ਸੰਤ ਹਾਕਮ ਸਿੰਘ, ਸੰਤ ਭੁਪਿੰਦਰ ਸਿੰਘ, ਸੰਤ ਅਮਰੀਕ ਸਿੰਘ, ਸੰਤ ਲਛਮਣ ਦਾਸ, ਸੰਤ ਬਿਕਰਮ ਸਿੰਘ, ਸੰਤ ਹਰਵਿੰਦਰ ਸਿੰਘ, ਸੰਤ ਗੁਰਸਿਮਰਨ ਸਿੰਘ, ਸੰਤ ਹਰਮਨ ਸਿੰਘ, ਸੰਤ ਬਾਬਾ ਜੋਗਾ ਸਿੰਘ ਅਤੇ ਸੰਤ ਹਮੀਰ ਸਿੰਘ, ਬੀਬੀ ਭੋਲੂ ਸ਼ਾਹ ਗੱਦੀ ਨਸ਼ੀਨ ਭੀਖਣ ਸ਼ਾਹ ਘੁੜਾਮ ਸਮੇਤ ਹੋਰ ਮਹਾਂਪੁਰਸ਼ਾਂ ਨੇ ਹਾਜ਼ਰੀ ਲਗਵਾਈ ਅਤੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਾਮ ਸਿਮਰਨ ਨਾਲ ਜੋੜਿਆ | ਇਸ ਮੌਕੇ ਭਾਈ ਗੁਰਸੇਵਕ ਸਿੰਘ ਅਰਦਾਸੀਏ ਨੇ ਅਰਦਾਸ ਕੀਤੀ | ਸਮਾਗਮ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸੰਤ ਸਮਾਜ ਅਤੇ ਪਹੁੰਚੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਜੀਵਨ ਦੇ ਔਖੇ ਸਫ਼ਰ ਨੇ ਉਨ੍ਹਾਂ ਨੂੰ ਬਹੁਤ ਕੁਝ ਸਿਖਾਇਆ ਹੈ ਅਤੇ ਅੱਜ ਦਾ ਇਹ ਦਿਨ ਉਨ੍ਹਾਂ ਲਈ ਬੜਾ ਹੀ ਖ਼ੁਸ਼ੀ ਭਰਿਆ ਮੌਕਾ ਹੈ | ਉਨ੍ਹਾਂ ਕਿਹਾ ਕਿ ਸੰਤ ਮਹਾਂਪੁਰਸ਼ਾਂ ਅਤੇ ਸੰਗਤ ਵਲੋਂ ਪਾਈ ਹਾਜ਼ਰੀ ਨੇ ਉਨ੍ਹਾਂ ਨੂੰ ਹੋਰ ਵੀ ਹੌਸਲਾ ਅਤੇ ਆਤਮਿਕ ਬਲ ਬਖ਼ਸ਼ਿਆ ਹੈ | ਉਨ੍ਹਾਂ ਹੋਰ ਕਿਹਾ ਕਿ ਜਿਹੜੇ ਲੋਕ ਇਸ ਸਮਾਗਮ 'ਚ ਸ਼ਾਮਲ ਹੋਣ ਲਈ ਆਏ ਹਨ, ਉਨ੍ਹਾਂ ਦਾ ਹਰ ਇਕ ਕਦਮ ਉਨ੍ਹਾਂ ਲਈ ਅਸੀਸਾਂ ਵਰਗਾ ਹੈ | ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਮਨੁੱਖ ਨੂੰ ਪ੍ਰਮਾਤਮਾ ਨਾਲ ਜੋੜਦੇ ਹਨ ਅਤੇ ਸਮਾਜ 'ਚ ਪਿਆਰ, ਭਾਈਚਾਰਾ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਆਗੂ ਪਹੰੁਚੇ ਹੋਏ ਸਨ |
ਪਿਛਲੀ ਖ਼ਬਰ ਮਿਸਲ ਸਤਲੁਜ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਮਨਜੀਤ ਸਿੰਘ ਚਾਹਲ ਦੇ ਚੋਣ ਦਫ਼ਤਰ ਦਾ ਉਦਘਾਟਨ-ਅਜੇਪਾਲ ਸਿੰਘ ਬਰਾੜ ਅਗਲੀ ਖ਼ਬਰ 2600 ਅਪ੍ਰੈਂਟਸ਼ਿਪ ਯੂਨੀਅਨ ਦਾ ਧਰਨਾ ਜਿਉਂ ਦਾ ਤਿਉਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।