28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮਿਸਲ ਸਤਲੁਜ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਮਨਜੀਤ ਸਿੰਘ ਚਾਹਲ ਦੇ ਚੋਣ ਦਫ਼ਤਰ ਦਾ ਉਦਘਾਟਨ-ਅਜੇਪਾਲ ਸਿੰਘ ਬਰਾੜ

ਅਜੀਤ ਡੈਸਕ 15-06-2026
ਪਟਿਆਲਾ, 14 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਆਪਣੀਆਂ ਚੋਣ ਸਰਗਰਮੀਆਂ ਨੂੰ ਆਰੰਭ ਲਿਆ ਹੈ | ਇਸੇ ਲੜੀ ਤਹਿਤ ਮਿਸਲ ਸਤਲੁਜ ਜਥੇਬੰਦੀ ਵਲੋਂ ਅੱਜ ਪਟਿਆਲਾ ਵਿਖੇ ਕਰਵਾਈ ਗਈ ਵਿਸਾਲ 'ਚੜ੍ਹਦੀਕਲਾ ਰੈਲੀ' ਦੌਰਾਨ ਪੰਥਕ, ਮੁਲਾਜ਼ਮ ਆਗੂ ਮਨਜੀਤ ਸਿੰਘ ਚਾਹਲ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਮਿਸਲ ਸਤਲੁਜ ਜਥੇਬੰਦੀ ਜਥੇਬੰਦੀ ਦਾ ਉਮੀਦਵਾਰ ਐਲਾਨਿਆ ਗਿਆ | ਇਸ ਮੌਕੇ ਸਮਾਗਮ ਦੌਰਾਨ ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਵਲੋਂ ਮਨਜੀਤ ਸਿੰਘ ਚਾਹਲ ਦੇ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ | ਸਮਾਗਮ 'ਚ ਵੱਡੀ ਗਿਣਤੀ 'ਚ ਇਲਾਕੇ ਦੇ ਪਤਵੰਤੇ ਸੱਜਣਾਂ, ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਔਰਤਾਂ ਨੇ ਸ਼ਮੂਲੀਅਤ ਕਰਕੇ ਜਥੇਬੰਦੀ ਦੇ ਉਦੇਸ਼ਾਂ ਨਾਲ ਆਪਣੀ ਹਮਾਇਤ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਕਿ ਮਨਜੀਤ ਸਿੰਘ ਚਾਹਲ ਲੰਬੇ ਸਮੇਂ ਤੋਂ ਲੋਕ ਹਿਤਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦੀ ਉਮੀਦਵਾਰੀ ਪਟਿਆਲਾ ਦਿਹਾਤੀ ਦੇ ਲੋਕਾਂ ਦੀਆਂ ਉਮੀਦਾਂ ਨੂੰ ਨਵੀਂ ਦਿਸ਼ਾ ਦੇਵੇਗੀ | ਇਸ ਮੌਕੇ ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ, ਅਮਰਿੰਦਰ ਸਿੰਘ ਤੋੜ ਕੌਮੀ ਕਨਵੀਨਰ, ਪੂਰਾ ਪੰਜਾਬ ਲਹਿਰ ਅਤੇ ਯਾਦਵਿੰਦਰ ਸਿੰਘ ਯਾਦੂ ਕੌਮੀ ਪ੍ਰਧਾਨ, ਨੌਜਵਾਨ ਵਿੰਗ ਮਿਸਲ ਸਤਲੁਜ ਸਮੇਤ ਕਈ ਆਗੂ ਹਾਜ਼ਰ ਸਨ | ਸਮਾਗਮ ਦੇ ਅੰਤ 'ਚ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਨੇ ਮਨਜੀਤ ਸਿੰਘ ਚਾਹਲ ਦੀ ਸਫਲਤਾ, ਮਿਸਲ ਸਤਲੁਜ ਜਥੇਬੰਦੀ ਦੀ ਚੜ੍ਹਦੀਕਲਾ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮੁੱਖ ਮੰਤਵ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀ ਬਿਹਤਰੀ ਲਈ ਇਕ ਮਜ਼ਬੂਤ ਲੋਕ ਲਹਿਰ ਖੜ੍ਹੀ ਕਰਨਾ ਹੈ | ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਚੋਣਾਂ 'ਚ ਲੋਕ ਪੰਜਾਬ ਦੇ ਹਿਤਾਂ ਨੂੰ ਪਹਿਲ ਦੇਣ ਵਾਲੀ ਸੋਚ ਦਾ ਸਾਥ ਦੇਣਗੇ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅਤੇ ਮਨਜਿੰਦਰ ਸਿੰਘ ਸਿਰਸਾ ਪਹੁੰਚੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਘਰ ਅਗਲੀ ਖ਼ਬਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਸ਼ੁਕਰਾਨਾ ਸਮਾਗਮ ਧਾਰਮਿਕ ਦੀਵਾਨ ਸਜਾਇਆ, ਸੰਤ ਸਮਾਜ ਦੀ ਵਿਸ਼ੇਸ਼ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।