28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਛਬੀਲ ਤੇ ਲੰਗਰ ਲਗਾਏ

ਅਜੀਤ ਡੈਸਕ 15-06-2026
ਬਹਾਦਰਗੜ੍ਹ, 14 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਜਲਾਲਪੁਰ ਸੜਕ 'ਤੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਗੁਰਗੱਦੀ ਦਿਵਸ ਨੂੰ ਸਮਰਪਿਤ ਛਬੀਲ ਤੇ ਲੰਗਰ ਲਗਾਏ ਗਏ | ਇਸ ਲੰਗਰ ਅਤੇ ਛਬੀਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਹਲਕਾ ਸਨੌਰ ਰਜਿੰਦਰ ਸਿੰਘ ਵਿਰਕ, ਨੌਜਵਾਨ ਯੂਥ ਕਲੱਬ ਅਤੇ ਟੀਮ ਵਲੋਂ ਸੇਵਾ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਲੰਗਰ ਅਤੇ ਛਬੀਲ ਦਾ ਪ੍ਰਸ਼ਾਦ ਪ੍ਰਾਪਤ ਕੀਤਾ | ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਦੇ ਸਿਧਾਂਤ ਰਾਹੀਂ ਧਰਮ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਇਕੱਠੇ ਨਿਭਾਉਣ ਦਾ ਸੰਦੇਸ਼ ਦਿੱਤਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਲੋਕ ਸੇਵਾ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਭਾਗ ਲੈਣਾ ਵੀ ਹਰ ਇਨਸਾਨ ਦਾ ਫ਼ਰਜ਼ ਹੈ |
ਅੰਤ ਵਿਚ ਰਜਿੰਦਰ ਸਿੰਘ ਵਿਰਕ ਅਤੇ ਉਨ੍ਹਾਂ ਦੀ ਟੀਮ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਸਮਾਜ ਵਿਚ ਆਪਸੀ ਭਾਈਚਾਰੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ | ਇਸ ਮੌਕੇ ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਨਾਲ ਕ੍ਰਿਸ਼ਨ ਚੰਦ ਬੁੱਧੂ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਨੀਲਮ ਹਸਪਤਾਲ ਵਿਖੇ ਸਵੈ-ਇੱਛਤ ਖ਼ੂਨਦਾਨ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।