29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ 'ਚ 'ਮੇਰੀ ਰਸੋਈ' ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ

ਅਜੀਤ ਡੈਸਕ 15-06-2026
ਸਮਾਣਾ, 14 ਜੂਨ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਮਾਨ ਸਰਕਾਰ ਦੁਆਰਾ ਸ਼ੁਰੂ ਕੀਤੀ 'ਮੇਰੀ ਰਸੋਈ' ਯੋਜਨਾ ਤਹਿਤ ਹਲਕਾ ਸਮਾਣਾ ਦੇ ਪਿੰਡ ਕਲਿਆਣ ਅਤੇ ਦਦਹੇੜਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ | ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 'ਮੇਰੀ ਰਸੋਈ' ਯੋਜਨਾ ਦਾ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਤੱਕ ਰਸੋਈ ਦੀਆਂ ਜ਼ਰੂਰੀ ਵਸਤਾਂ ਪਹੁੰਚਾ ਕੇ ਉਨ੍ਹਾਂ ਨੂੰ ਮਹਿੰਗਾਈ ਦੇ ਦੌਰ 'ਚ ਰਾਹਤ ਪ੍ਰਦਾਨ ਕਰਨਾ ਹੈ | ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਹਿਤ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ | ਇਸ ਸਮੇਂ ਲਾਭਪਾਤਰੀ ਪਰਿਵਾਰਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਰਘਵੀਰ ਸਿੰਘ, ਦਰਸ਼ਨ ਸਿੰਘ ਭੰਗੂ, ਰਣਜੀਤ ਸਿੰਘ, ਜਰਨੈਲ ਸਿੰਘ, ਸਿਕੰਦਰ ਸਿੰਘ ਭੰਗੂ, ਹਰਦੀਪ ਸਿੰਘ, ਕਮਲਜੀਤ ਸਿੰਘ, ਰਾਮ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ, ਕੁਲਵੰਤ ਸਿੰਘ, ਸਾਬਕਾ ਸਰਪੰਚ ਮੇਵਾ ਸਿੰਘ, ਗੁਰਸੇਵਕ ਸਿੰਘ, ਰਣਜੀਤ ਸਿੰਘ ਧਾਲੀਵਾਲ, ਬਹਾਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਰੇਸ਼ ਕੁਮਾਰ ਗਰਗ ਬਣੇ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਨਾਭਾ ਦੇ ਪ੍ਰਧਾਨ ਅਗਲੀ ਖ਼ਬਰ ਸ੍ਰੀ ਦੁਰਗਾ ਨਵ ਗ੍ਰਹਿ ਮੰਦਰ ਵਲੋਂ ਮਨਾਇਆ ਸਥਾਪਨਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।