29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਹਰਦੀਪ ਸਿੰਘ ਕੰਬੋਜ ਨੇ ਕੀਤੀ ਮੁਲਾਕਾਤ

ਸੀਨੀਅਰ ਭਾਜਪਾ ਆਗੂ ਹਰਦੀਪ ਸਿੰਘ ਕੰਬੋਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕਰਦੇ ਹੋਏ | ਅਜੀਤ ਤਸਵੀਰ <br/> 15-06-2026
ਸਨੌਰ, 14 ਜੂਨ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਭਾਜਪਾ ਆਗੂ ਹਰਦੀਪ ਸਿੰਘ ਕੰਬੋਜ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਖੇਤਰ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਿਤ ਕਈ ਮਹੱਤਵਪੂਰਨ ਮਸਲਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਹਰਦੀਪ ਸਿੰਘ ਕੰਬੋਜ ਨੇ ਮੁੱਖ ਮੰਤਰੀ ਨੂੰ ਹਲਕਾ ਸਨੌਰ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਲੋਕ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦੀ ਮੰਗ ਕੀਤੀ | ਉਨ੍ਹਾਂ ਨੇ ਸੜਕਾਂ, ਸਿੱਖਿਆ, ਸਿਹਤ ਸੇਵਾਵਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਸੁਧਾਰ ਸਬੰਧੀ ਆਪਣੇ ਸੁਝਾਅ ਵੀ ਪੇਸ਼ ਕੀਤੇ | ਮੁੱਖ ਮੰਤਰੀ ਨਾਇਬ ਸੈਣੀ ਨੇ ਹਰਦੀਪ ਸਿੰਘ ਕੰਬੋਜ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਜਨਤਾ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਹਰਦੀਪ ਸਿੰਘ ਕੰਬੋਜ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ ਅਤੇ ਖੇਤਰ ਦੇ ਵਿਕਾਸ ਲਈ ਲਗਾਤਾਰ ਕੰਮ ਕਰਦੇ ਰਹਿਣਗੇ |
ਪਿਛਲੀ ਖ਼ਬਰ ਪੰਜਾਬ 'ਚ ਬਦਲੇਗੀ ਸਿਆਸੀ ਹਵਾ, ਸ਼੍ਰੋਮਣੀ ਅਕਾਲੀ ਦਲ ਦੀ ਵਾਪਸੀ ਲਗਭਗ ਤੈਅ- ਜਥੇਦਾਰ ਗੜੀ ਅਗਲੀ ਖ਼ਬਰ ਲਖਵੀਰ ਸਿੰਘ ਲੌਟ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਰਿਆਂ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।