29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੰਜਾਬ 'ਚ ਬਦਲੇਗੀ ਸਿਆਸੀ ਹਵਾ, ਸ਼੍ਰੋਮਣੀ ਅਕਾਲੀ ਦਲ ਦੀ ਵਾਪਸੀ ਲਗਭਗ ਤੈਅ- ਜਥੇਦਾਰ ਗੜੀ

ਰਾਜਪੁਰਾ ਵਿਖੇ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਕੌਂਸਲਰਾਂ ਅਤੇ ਹਲਕਾ ਪ੍ਰਧਾਨਾਂ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 15-06-2026
ਰਾਜਪੁਰਾ, 14 ਜੂਨ (ਰਣਜੀਤ ਸਿੰਘ)-ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਵੇਗੀ ਅਤੇ ਲੋਕਾਂ ਨੇ ਸਿਆਸੀ ਹਵਾ ਬਦਲਣ ਦਾ ਮਨ ਬਣਾ ਲਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਬੀਤੇ ਦਿਨੀਂ ਹੋਈਆਂ ਨਗਰ ਕੌਂਸਲਰ ਚੋਣਾਂ ਵਿਚ ਜਿੱਤੇ ਹੋਏ ਕੌਂਸਲਰਾਂ ਨਾਲ ਮਿਲਣੀ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ 'ਤੇ ਕੌਂਸਲਰਾਂ, ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਜਥੇਦਾਰ ਗੜੀ ਨੇ ਕਿਹਾ ਕਿ ਸੂਬੇ ਵਿਚ ਵੱਡਾ ਸਿਆਸੀ ਉਲਟ ਫੇਰ ਹੋਣ ਜਾ ਰਿਹਾ ਹੈ | ਇਸ ਮੌਕੇ 'ਤੇ ਜਿੱਤੇ ਹੋਏ ਕੌਂਸਲਰਾਂ ਨਾਲ ਵਿਚਾਰਾਂ ਕੀਤੀਆਂ | ਉਨ੍ਹਾਂ ਨੇ ਕਿਹਾ ਕਿ ਜਿੱਤੇ ਹੋਏ ਕੌਂਸਲਰ ਪਾਰਟੀ ਦੀ ਰੀੜ ਦੀ ਹੱਡੀ ਹਨ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਵਲੋਂ ਪੰਜਾਬ ਵਿਚ ਸਿਆਸੀ ਰੈਲੀਆਂ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਲੋਕਾਂ ਨੂੰ ਪੰਜਾਬ ਵਿਚ ਨਿੱਘਰਦੇ ਜਾ ਰਹੇ ਅਮਨ ਕਾਨੂੰਨ ਦੀ ਸਥਿਤੀ ਬਾਰੇ ਵਿਚ ਦੱਸਿਆ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੌਜਵਾਨਾਂ ਦੇ ਰੁਜ਼ਗਾਰ ਅਤੇ ਕਿਸਾਨਾਂ ਦੀ ਭਲਾਈ ਲਈ ਵਿਸ਼ੇਸ਼ ਰੋਡ ਮੈਪ ਤਿਆਰ ਕਰੇਗਾ | ਉਨ੍ਹਾਂ ਨੇ ਕਿਹਾ ਕਿ ਬਦਲਾ ਦੇ ਨਾਮ 'ਤੇ ਲੋਕਾਂ ਨੇ ਜਿਹੜੀ ਸਰਕਾਰ ਚੁਣੀ ਸੀ ਉਸ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਸੂਬੇ ਵਿਚ ਵਪਾਰੀ, ਵਿਦਿਆਰਥੀ, ਮੁਲਾਜ਼ਮ, ਮਜ਼ਦੂਰ ਆਪਣੇ ਆਪ ਨੂੰ ਠੱ ਗਿਆ ਹੋਇਆ ਮਹਿਸੂਸ ਕਰ ਰਿਹਾ ਹੈ | ਇਸ ਮੌਕੇ ਹੋਰਨਾਂ ਸਮੇਤ ਰਣਜੀਤ ਸਿੰਘ ਰਾਣਾ, ਸਾਧੂ ਸਿੰਘ ਖਲੌਰ, ਜਸਬੀਰ ਸਿੰਘ ਜੱਸੀ, ਦਲਬੀਰ ਸਿੰਘ ਸੱਗੂ, ਗੁਰਦੇਵ ਸਿੰਘ, ਅਰਵਿੰਦਰ ਪਾਲ ਸਿੰਘ ਰਾਜੂ, ਸ਼ਿੰਗਾਰਾ ਸਿੰਘ ਜ਼ਾਸਲਾ, ਹਰਮੀਤ ਸਿੰਘ ਟਿਵਾਣਾ, ਕੁਲਦੀਪ ਸਿੰਘ ਫ਼ੌਜੀ, ਕੁਲਵਿੰਦਰ ਸਿੰਘ ਕਾਲੋਮਾਜਰਾ, ਪ੍ਰਧਾਨ ਰਜਿੰਦਰ ਕੋਰ ਜੰਡੌਲੀ, ਕਰਮਜੀਤ ਕੌਰ, ਰਵਿੰਦਰ ਸਿੰਘ ਬਿੱਟੂ ਵਾਲੀਆ, ਮਲਕੀਤ ਸਿੰਘ, ਰਘਬੀਰ ਸਿੰਘ ਖੇੜਾ ਗੱਜੂ, ਜਤਿੰਦਰ ਸਿੰਘ, ਜ਼ੋਨੀ ਅਲੂਣਾ, ਸੁਖਦੇਵ ਸਿੰਘ ਪਿਲਖਣੀ, ਕਰਨੈਲ ਸਿੰਘ ਹੋਰ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਤੁੰਗਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, 12 ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਹਰਦੀਪ ਸਿੰਘ ਕੰਬੋਜ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।