29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮੋਹਿਤ ਮਹਿੰਦਰਾ ਨੇ ਬੂਥ ਪੱਧਰ 'ਤੇ ਸੰਗਠਨ ਮਜ਼ਬੂਤ ਕਰਨ ਅਤੇ ਵੋਟਰ ਮੈਪਿੰਗ ਮੁਹਿੰਮ ਨੂੰ ਸਫਲ ਬਣਾਉਣ ਦਾ ਦਿੱਤਾ ਸੱਦਾ

ਸੀਨੀਅਰ ਕਾਂਗਰਸੀ ਆਗੂ ਮੋਹਿਤ ਮਹਿੰਦਰਾ, ਸਾਂਸਦ ਧਰਮਵੀਰ ਗਾਂਧੀ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਦੌਰਾਨ ਅਤੇ ਮੀਟਿੰਗ ਦੌਰਾਨ ਬੀ.ਐਲ.ਏ. ਤੇ ਬੂਥ ਕਮੇਟੀਆਂ ਦੇ ਮੈਂਬਰ | ਅਜੀਤ ਤਸਵੀਰਾਂ <br/> 15-06-2026
ਪਟਿਆਲਾ, 14 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਅਤੇ ਮੋਹਿਤ ਮਹਿੰਦਰਾ ਦੀ ਅਗਵਾਈ ਵਿਚ ਪਟਿਆਲਾ ਦਿਹਾਤੀ ਹਲਕੇ ਵਿਚ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਕਰਵਾਈ ਗਈ | ਇਸ ਮੀਟਿੰਗ 'ਚ ਹਲਕੇ ਦੇ ਵੱਖ-ਵੱਖ ਬੂਥਾਂ ਤੋਂ ਬੀ.ਐਲ.ਏ.-2, ਬੂਥ ਕਮੇਟੀਆਂ ਦੇ ਮੈਂਬਰਾਂ ਅਤੇ ਪਾਰਟੀ ਆਗੂਆਂ ਨੇ ਭਾਗ ਲਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੋਹਿਤ ਮਹਿੰਦਰਾ ਨੇ ਬੀ.ਐਲ.ਏ.-2 ਨੂੰ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਅਤੇ ਸੰਗਠਨ ਨਾਲ ਸੰਬੰਧਿਤ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਇਸ ਮੌਕੇ ਐਮ.ਪੀ. ਡਾ. ਧਰਮਵੀਰ ਗਾਂਧੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਮੋਹਿਤ ਮਹਿੰਦਰਾ ਨੇ ਕਿਹਾ ਕਿ ਬੀ.ਐਲ.ਏ.-2 ਦਾ ਸਭ ਤੋਂ ਪਹਿਲਾ ਫ਼ਰਜ਼ ਆਪਣੇ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਬੂਥ ਕਮੇਟੀ ਨੂੰ ਸੰਪੂਰਨ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਹਰੇਕ ਬੀ.ਐਲ.ਏ.-2 ਨੂੰ ਬੂਥ ਕਮੇਟੀ ਦੇ ਹਰ ਮੈਂਬਰ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ ਅਤੇ ਸਮੇਂ-ਸਮੇਂ 'ਤੇ ਉਨ੍ਹਾਂ ਦੀ ਟ੍ਰੇਨਿੰਗ ਵੀ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਰੇ ਬੀ.ਐਲ.ਏ.-2 ਆਪਣੇ ਖੇਤਰ ਦੇ ਸਰਕਾਰੀ ਬੀ.ਐਲ.ਓ. ਨਾਲ ਤੁਰੰਤ ਸੰਪਰਕ ਸਥਾਪਿਤ ਕਰਨ ਅਤੇ ਵੋਟਰ ਸੂਚੀ ਨਾਲ ਸੰਬੰਧਿਤ ਹਰ ਕੰਮ 'ਚ ਪੂਰਾ ਸਹਿਯੋਗ ਦੇਣ | ਉਨ੍ਹਾਂ ਦੱਸਿਆ ਕਿ ਜੋ ਨੌਜਵਾਨ 1 ਅਕਤੂਬਰ 2026 ਤੱਕ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਅੱਜ ਹੀ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ | ਇਸ ਲਈ ਵੱਧ ਤੋਂ ਵੱਧ ਨਵੀਆਂ ਵੋਟਾਂ ਬਣਵਾਉਣ ਅਤੇ ਲੋਕਾਂ ਨੂੰ ਆਨਲਾਈਨ ਪ੍ਰਕਿਰਿਆ ਬਾਰੇ ਸਹੀ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ | ਮੋਹਿਤ ਮਹਿੰਦਰਾ ਨੇ ਕਿਹਾ ਕਿ 25 ਜੂਨ ਤੋਂ ਬੀ.ਐਲ.ਓ. ਵਲੋਂ ਘਰ-ਘਰ ਜਾ ਕੇ ਵੋਟਰ ਮੈਪਿੰਗ ਦਾ ਕੰਮ ਸ਼ੁਰੂ ਕੀਤਾ ਜਾਵੇਗਾ | ਇਸ ਮੁਹਿੰਮ ਦੌਰਾਨ ਬੀ.ਐਲ.ਏ.-2 ਅਤੇ ਬੂਥ ਕਮੇਟੀ ਦੇ ਮੈਂਬਰ ਵੀ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਘਰ-ਘਰ ਜਾ ਕੇ ਵੋਟਰਾਂ ਦੀ ਪੁਸ਼ਟੀ ਅਤੇ ਮੈਪਿੰਗ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤਰ ਦੀਆਂ ਵੋਟਾਂ ਵੱਖ-ਵੱਖ ਬੂਥਾਂ 'ਚ ਦਰਜ ਹਨ ਤਾਂ ਉੱਥੋਂ ਦੇ ਬੀ.ਐਲ.ਏ.-2 ਆਪਸ 'ਚ ਤਾਲਮੇਲ ਕਰਕੇ ਬੀ.ਐਲ.ਓ. ਨਾਲ ਮਿਲ ਕੇ ਕੰਮ ਕਰਨਗੇ |
ਪਿਛਲੀ ਖ਼ਬਰ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਟੀਮਾਂ ਦਾ ਗਠਨ ਅਗਲੀ ਖ਼ਬਰ ਪਿੰਡ ਤੁੰਗਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, 12 ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।