09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਵਿਸ਼ਵ ਧਰਮ ਦੇ ਸਰੋਤ ਗ੍ਰੰਥਾਂ ਨੂੰ ਗੁਰਬਾਣੀ ਦੀ ਰੌਸ਼ਨੀ 'ਚ ਸਮਝਣਾ ਸਮੇਂ ਦੀ ਵੱਡੀ ਲੋੜ-ਪ੍ਰੋ. ਬਡੂੰਗਰ

ਵਿਸ਼ਵ ਯੂਨੀਵਰਸਿਟੀ ਵਿਖੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਹੋਰ ਅਧਿਕਾਰੀ, ਵੇਦਾਂਤ ਦਰਸ਼ਨ ਵਿਸ਼ੇ 'ਤੇ ਡਾ. ਹਰਦੇਵ ਸਿੰਘ ਡੀਨ ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਦੁਆਰਾ ਲਿਖੀ ਕਿਤਾਬ ਸੰਗਤ ਅਰਪਣ ਕਰਦੇ ਹੋਏ | ਅਜੀਤ ਤਸਵੀਰ <br/> 16-06-2026
ਫ਼ਤਹਿਗੜ੍ਹ ਸਾਹਿਬ, 15 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੇਦਾਂਤ ਦਰਸ਼ਨ ਵਿਸ਼ੇ 'ਤੇ ਡਾ. ਹਰਦੇਵ ਸਿੰਘ ਡੀਨ ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਦੁਆਰਾ ਲਿਖੀ ਕਿਤਾਬ ਸੰਗਤ ਅਰਪਣ ਕੀਤੀ ਗਈ | ਇਸ ਮੌਕੇ ਪ੍ਰੋ. ਬਡੂੰਗਰ ਨੇ ਆਖਿਆ ਕਿ ਗੁਰਬਾਣੀ ਵਿਸ਼ਵ ਦੇ ਹੋਰ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਨੂੰ ਰੱਦ ਨਹੀਂ ਕਰਦੀ, ਸਗੋਂ ਉਨ੍ਹਾਂ ਪਖੰਡੀਆਂ ਅਤੇ ਫੋਕਟ ਕਰਮੀਆਂ ਦਾ ਖੰਡਨ ਕਰਦੀ ਹੈ, ਜੋ ਧਰਮ ਗ੍ਰੰਥ ਦੇ ਮੂਲ ਸੁਨੇਹੇ ਨੂੰ ਸਮਝਣ ਤੋਂ ਅਸਮਰਥ ਹਨ | ਕਿਤਾਬ ਦੀ ਪ੍ਰਸੰਸਾ ਕਰਦਿਆਂ ਵਰਲਡ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਪਰਿਤਪਾਲ ਸਿੰਘ ਨੇ ਆਖਿਆ ਕਿ 6 ਦਰਸ਼ਨ ਧਰਮ ਅਧਿਐਨ ਦੇ ਮਾਸਟਰ ਪ੍ਰੋਗਰਾਮ ਵਿਚ ਪਾਠਕ੍ਰਮ ਵਜੋਂ ਸ਼ਾਮਿਲ ਹਨ | ਇਨ੍ਹਾਂ ਗ੍ਰੰਥਾਂ ਨੂੰ ਗੁਰਮੁਖੀ ਵਿਚ ਪ੍ਰਕਾਸ਼ਿਤ ਕਰਨ ਨਾਲ ਵਿਦਿਆਰਥੀਆਂ ਦੀ ਪਹੁੰਚ ਮੂਲ ਰਚਨਾ ਤੱਕ ਸੰਭਵ ਹੋਵੇਗੀ | ਇਸ ਮੌਕੇ ਡਾ. ਹਰਦੇਵ ਸਿੰਘ ਨੇ ਆਖਿਆ ਕਿ ਗੁਰਬਾਣੀ ਵਿਚ ਜਿਨ੍ਹਾਂ ਪੁਰਾਤਨ ਸ਼ਾਸਤਰੀ ਗ੍ਰੰਥਾਂ ਦਾ ਵਾਰ-ਵਾਰ ਜ਼ਿਕਰ ਆਇਆ ਹੈ, ਉਨ੍ਹਾਂ ਵਿਚੋਂ ਵੇਦਾਂਤ ਦਾ ਮਹੱਤਵਪੂਰਨ ਸਥਾਨ ਹੈ | ਉਨ੍ਹਾਂ ਆਖਿਆ ਕਿ ਗੁਰਮਤਿ ਸਿਧਾਂਤ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਸਮਝਣ ਲਈ ਪੂਰਵਲੇ ਸ਼ਾਸਤਰੀ ਗ੍ਰੰਥਾਂ ਦਾ ਅਧਿਐਨ ਗੁਰਬਾਣੀ ਵਿਆਖਿਆਕਾਰ ਅਤੇ ਸਿਧਾਂਤ ਕਾਰ ਦੀ ਮੁੱਢਲੀ ਲੋੜ ਹੈ | ਉਨ੍ਹਾਂ ਦੱਸਿਆ ਕਿ ਸਿੱਖ ਐਜੂਕੇਸ਼ਨ ਕੌਂਸਲ ਯੂ.ਕੇ ਵਲੋਂ ਪ੍ਰਕਾਸ਼ਿਤ ਇਸ ਰਚਨਾ ਤੋਂ ਪਹਿਲਾਂ ਯੋਗ ਦਰਸ਼ਨ ਅਤੇ ਸੰਖ ਦਰਸ਼ਨ ਵੀ ਗੁਰਮੁਖੀ ਵਿਚ ਪ੍ਰਕਾਸ਼ਿਤ ਕੀਤੇ ਜਾ ਚੁੱਕੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਤੇ ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਪਲਵਿੰਦਰ ਕੌਰ ਵੀ ਹਾਜ਼ਰ ਸਨ | ਹਾਜ਼ਰ ਸਮੂਹ ਵਿਦਵਾਨਾਂ ਨੇ ਆਸ ਪ੍ਰਗਟਾਈ ਕਿ ਨਵੀਂ ਪੀੜ੍ਹੀ ਦੇ ਖੋਜਾਰਥੀ ਅਤੇ ਵਿਦਿਆਰਥੀ ਇਸ ਪੁਸਤਕ ਤੋਂ ਭਰਪੂਰ ਲਾਭ ਲੈਣਗੇ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸਨੌਰ ਦਾ ਦੌਰਾ ਅਗਲੀ ਖ਼ਬਰ ਪਿੰਡ ਦੰਦਰਾਲਾ ਖਰੌੜ 'ਚ ਕਵਾਲਾਂ ਨੇ ਖੂਬ ਰੰਗ ਬੰਨਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।