08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਯਾਤਰਾ ਲਈ ਕੀਤਾ ਰਵਾਨਾ

ਅਜੀਤ ਡੈਸਕ 19-06-2026
ਨਾਭਾ, 18 ਜੂਨ (ਵਰਿੰਦਰ ਵਰਮਾ)-ਮਾਂ ਨੈਨਾ ਦੇਵੀ ਲਾਡਲੇ ਗਰੁੱਪ ਨਾਭਾ ਵਲੋਂ ਸ੍ਰੀ ਵਰਿੰਦਾਵਨ ਧਾਮ ਤੇ ਮਥੁਰਾ ਧਾਮ ਲਈ ਪਟਿਆਲਾ ਗੇਟ ਤੋਂ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਨ ਸਭਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਕਰ ਕਮਲਾਂ ਨਾਲ ਬੱਸ ਨੂੰ ਹਰੀ ਝੰਡੀ ਦੇਣ ਰਸਮ ਅਤੇ ਨਾਰੀਅਲ ਤੋੜਨ ਦੀ ਰਸਮ ਅਦਾ ਕੀਤੀ। ਬੱਸ ਨੂੰ ਰਵਾਨਾ ਕਰਨ ਉਪਰੰਤ ਉਹਨਾਂ ਕਿਹਾ ਕਿ ਮਾਂ ਨੈਨਾ ਦੇਵੀ ਲਾਡਲੇ ਗਰੁੱਪ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਵਧੀਆ ਹੈ, ਇਸ ਨਾਲ ਧਰਮ ਦਾ ਪ੍ਰਚਾਰ ਹੁੰਦਾ ਹੈ, ਇਸ ਨਾਲ ਨੌਜਵਾਨ ਪੀੜੀ ਨੂੰ ਸੇਧ ਮਿਲੇਗੀ। ਉਨ੍ਹਾਂ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਨਸ਼ੇ ਆਦਿ ਦਾ ਸੇਵਨ ਤਿਆਗ ਕੇ ਧਰਮ ਵੱਲ ਜੁੜਨ। ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਨੂੰ ਚਲਾਇਆ ਜਾ ਰਿਹਾ ਹੈ ਜਿਸ ਵਿਚ 50 ਸਾਲ ਤੋਂ ਵੱਧ ਉਮਰ ਦੀਆ ਮਹਿਲਾਵਾਂ ਅਤੇ ਮਰਦ ਯਾਤਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਯਾਤਰਾ ਬਿਲਕੁਲ ਮੁਫਤ ਹੈ ਜਿਸ ਵਿਚ ਉਨ੍ਹਾਂ ਦਾ ਆਣ ਜਾਣ, ਰਹਿਣ ਸਹਿਣ ਅਤੇ ਖਾਣ ਪੀਣ ਦਾ ਮੁਫਤ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅਤੇ ਮਰਦ ਇਸ ਦਾ ਪੂਰੀ ਤਰ੍ਹਾਂ ਲਾਭ ਲੈ ਰਹੇ ਹਨ। ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਹਲਕਾ ਨਾਭਾ ਤੋਂ ਹੁਣ ਤੱਕ 60 ਦੇ ਕਰੀਬ ਧਾਰਮਿਕ ਸਥਾਨਾਂ ਲਈ ਬੱਸਾਂ ਜਾ ਚੁੱਕੀਆਂ ਹਨ।
ਇਸ ਮੌਕੇ ਸਾਹਿਲ ਗੁਪਤਾ, ਓਮ ਪ੍ਰਕਾਸ਼ ਨਿੱਕਾ ਅਤੇ ਸੰਸਥਾ ਦੇ ਮੈਂਬਰਾਂ ਵੱਲੋਂ ਚੇਅਰਮੈਨ ਜੱਸੀ ਸੋਹੀਆ ਵਾਲਾ ਅਤੇ ਰਣਧੀਰ ਸਿੰਘ ਨੂੰ ਅਤੇ ਆਈਆਂ ਹੋਈਆਂ ਸ਼ਖਸ਼ੀਅਤਾਂ ਨੂੰ ਸਿਰੋਪਾ ਪਾ ਕੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਗਰੁੱਪ ਦੇ ਮੈਂਬਰਾਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਯਾਤਰਾ ਵਿਚ ਏ.ਸੀ. ਬੱਸ ਸ਼ਰਧਾਲੂਆਂ ਲਈ, ਏਸੀ ਕਮਰਿਆ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਕਈ ਸੁਵਿਧਾਵਾਂ ਸੰਗਤਾਂ ਨੂੰ ਦਿਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਨਾਭਾ ਤੋਂ ਤੀਸਰੀ ਬਸ ਯਾਤਰਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆ ਨੂੰ ਨੰਦ ਗਾਓ, ਬਰਸਾਨਾ, ਗੋਵਰਧਨ, ਵਰਿੰਦਾਵਨ, ਮਥੁਰਾ, ਗੋਕੁਲ, ਰਮਨ ਰੇਤੀ, ਅਸਕੋਨ ਮੰਦਿਰ ਆਦਿ ਤੋ ਇਲਾਵਾ ਹੋਰ ਮੰਦਿਰਾ ਵਿੱਚ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ ਇਸ ਮੌਕੇ ਗੁਣਗਾਣ ਕਰਤਾ ਦੀਵਾਨੇ ਬ੍ਰਦਰਜ਼, ਨਾਭਾ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕੀਤਾ ਗਿਆ।
ਪਿਛਲੀ ਖ਼ਬਰ ਪਾਤਿਸ਼ਾਹੀ ਪੰਜਵੀਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ ਅਗਲੀ ਖ਼ਬਰ ‘ਆਪ’ ਸਰਕਾਰ ਦੇ ਲੋਕ ਭਲਾਈ ਫ਼ੈਸਲੇ ਸ਼ਲਾਘਾਯੋਗ-ਹਡਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।