08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸ਼ਹਿਰ ਨਾਲ ਲਗਦੀਆਂ ਕਾਲੋਨੀਆਂ ਦੇ ਵਸਨੀਕਾਂ ਦੀ ਲਈ ਸਾਰ

ਅਜੀਤ ਡੈਸਕ 19-06-2026
ਨਾਭਾ, 18 ਜੂਨ (ਜਗਨਾਰ ਸਿੰਘ ਦੁਲੱਦੀ)- ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਅੱਜ ਸ਼ਹਿਰ ਨਾਲ ਲਗਦੀਆਂ ਸਥਾਨਕ ਰੇਲਵੇ ਸਟੇਸ਼ਨ ਤੋਂ ਪਾਰ ਦੀਆਂ ਕਲੋਨੀਆਂ ਜਿਨ੍ਹਾਂ ਵਿਚ ਭਾਰਤ ਨਗਰ, ਸੰਤ ਨਗਰ, ਏ-ਵੰਨ ਕਲੋਨੀ, ਅਸ਼ੋਕ ਵਿਹਾਰ, ਏਕਤਾ ਕਲੋਨੀ ਆਦਿ ਦੇ ਵਸਨੀਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਕਲੋਨੀ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵੱਡੀ ਪੱਧਰ ’ਤੇ ਹੋਰ ਵੀ ਵਿਕਾਸ ਦੇ ਕੰਮ ਜਾਰੀ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਨ੍ਹਾਂ ਬਾਹਰਲੀਆਂ ਕਲੋਨੀਆਂ ਦੀ ਮੁੱਖ ਸੜਕ ਅਤੇ ਗੰਦੇ ਪਾਣੀ ਦੇ ਨਿਕਾਸ ਲਈ ਨਾਲੇ ਦਾ ਨਿਰਮਾਣ ਜਲਦੀ ਕਰਵਾਕੇ ਉਹ ਲੋਕਾਂ ਨੂੰ ਵੱਡੀ ਸੌਗਾਤ ਦੇਣਗੇ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਪਾਰਟੀ ਦਫਤਰ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਪਾਤਿਸ਼ਾਹੀ ਪੰਜਵੀਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।