08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ’ਚ ਧਾਰਮਿਕ ਸਮਾਗਮ ਕਰਵਾਇਆ ਭਾਈ ਜਗਤਾਰ ਸਿੰਘ ਕਾਹਨਗੜ੍ਹ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਅਜੀਤ ਡੈਸਕ 19-06-2026
ਭਾਦਸੋਂ, 18 ਜੂਨ (ਗੁਰਬਖਸ ਸਿੰਘ ਵੜੈਚ)–ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ (ਪਾਤਸ਼ਾਹੀ ਨੋਵੀਂ) ਵਿਖੇ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਕਾਹਨਗੜ੍ਹ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਦਿੱਤੀ ਗਈ ਮਹਾਨ ਸ਼ਹਾਦਤ ਦੇ ਸੰਬੰਧ ਵਿਚ ਇਤਿਹਾਸ ਨਾਲ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਹਰ ਹਾਲ ਵਿਚ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਮੰਨਣ ਅਤੇ ਸੱਚ ਦੇ ਮਾਰਗ ’ਤੇ ਡਟੇ ਰਹਿਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਨਾਲ ਜੁੜਨਾ ਚਾਹੀਦਾ ਹੈ ।ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਭਾਈ ਜਗਤਾਰ ਸਿੰਘ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ ਗੋਲਡੀ ਹੈਡਗ੍ਰੰਥੀ, ਅੰਗਰੇਜ਼ ਸਿੰਘ ਸਰਪੰਚ ਚਾਸਵਾਲ, ਜਸਵੰਤ ਸਿੰਘ ਦੇਵੇ ਪ੍ਰਧਾਨ, ਗੁਰਮੇਲ ਸਿੰਘ ਖੱਟੜਾ, ਦਰਸ਼ਨ ਸਿੰਘ ਖਾਲਸਾ, ਦੀਦਾਰ ਸਿੰਘ ਇੰਸਪੈਕਟਰ, ਦਿਆਲ ਸਿੰਘ, ਸੁਖਦੇਵ ਸਿੰਘ ਡਕੌਂਦਾ, ਲਖਵਿੰਦਰ ਸਿੰਘ ਰੂਪਰਾਏ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ ਬੰਟੀ, ਜੋਰਾ ਸਿੰਘ ਭਾਦਸੋਂ, ਦਵਿੰਦਰ ਸਿੰਘ ਕਾਕਾ, ਬਾਬਾ ਹਰਚੰਦ ਸਿੰਘ, ਬਾਬਾ ਭੂਸ਼ਣ ਸਿੰਘ, ਬਾਬਾ ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਟੇਜ ਦੀ ਭੂਮਿਕਾ ਗੁਰਸੇਵਕ ਸਿੰਘ ਨੇ ਨਿਭਾਈ।
ਪਿਛਲੀ ਖ਼ਬਰ ਗੁਰੂ ਸਾਹਿਬ ਨੇ ਮਨੁੱਖੀ ਬਰਾਬਰੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਅਦੁੱਤੀ ਕੁਰਬਾਨੀ-ਇੰਦਰਜੀਤ ਸਿੰਘ, ਅਮਰਜੀਤ ਸਿੰਘ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੂਹਾਨੀ ਸਮਾਗਮਾਂ ਦੀ ਸਮਾਪਤੀ, ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।