08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰੂ ਸਾਹਿਬ ਨੇ ਮਨੁੱਖੀ ਬਰਾਬਰੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਅਦੁੱਤੀ ਕੁਰਬਾਨੀ-ਇੰਦਰਜੀਤ ਸਿੰਘ, ਅਮਰਜੀਤ ਸਿੰਘ

ਅਜੀਤ ਡੈਸਕ 19-06-2026
ਨਾਭਾ, 18 ਜੂਨ (ਵਰਿੰਦਰ ਵਰਮਾ)-ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਗੁਰੂ ਅਰਜਨ ਦੇਵ ਜੀ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਅਤੇ ਮਹਾਨ ਨਗਰ ਕੀਰਤਨ ਗੁਰਦੁਆਰਾ ਮੁਹੱਲਾ ਕਰਤਾਰਪੁਰਾ ਕਹੋਟਾ ਨਾਭਾ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਦੇ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਰਜੀਤ ਸਿੰਘ ਜੀ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਕੋਲ ਵਾਲਿਆ ਨੇ ਗੁਰਬਾਣੀ ਦਾ ਸਰਾਏ ਸੰਗਤਾਂ ਨੂੰ ਨਿਹਾਲ ਕੀਤਾ ਇਹ ਸਮਾਗਮ ਵਿੱਚ ਗੁਰਦੁਆਰਾ ਮੁਹੱਲਾ ਕਰਤਾਰਪੁਰਾ ਦੇ ਛੋਟੇ ਛੋਟੇ ਬੱਚੇ ਅਤੇ ਬੱਚੀਆਂ ਨੇ ਵੀ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ ਸਮਾਗਮ ਵਿਚ ਆਈਆਂ ਹੋਈਆਂ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ, ਉਚੇਚੇ ਤੌਰ ’ਤੇ ਪਹੁੰਚੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਇਮਪਰੂਵਮੈਂਟ ਟਰਸੱਟ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਗੁਰੂ ਘਰ ਪਹੁੰਚ ਕੇ ਆਪਣੀ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਦੇ ਵਿੱਚ ਮਹਾਨ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਹ ਮਹਾਨ ਨਗਰ ਕੀਰਤਨ ਨਾਭਾ ਦੇ ਵੱਖ ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਮੁਹੱਲਾ ਕਰਤਾਰਪੁਰਾ ਕਹੋਟਾ ਨਾਭਾ ਵਿਖੇ ਸਮਾਪਤ ਹੋਵੇਗਾ।
ਵਿਧਾਇਕ ਗੁਰਦੇਵ ਸਿੰਘ ਦੇ ਮਾਨ ਵੱਲੋਂ ਗੁਰਦੁਆਰਾ ਮੁਹੱਲਾ ਕਰਤਾਰਪੁਰਾ ਕਹੋਟਾ ਵੈਲਫੇਅਰ ਸੋਸਾਇਟੀ ਨੂੰ ਧਰਮਸ਼ਾਲਾ ਤਿਆਰ ਕਰਨ ਦੇ ਲਈ 2 ਲੱਖ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਤੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਤੇ ਗੁਰਦੇਵ ਸਿੰਘ ਦੇ ਮਾਨ ਦਾ ਧੰਨਵਾਦ ਕੀਤਾ ਵਾਰਡ ਨੰਬਰ 18 ਦੇ ਨਵ ਨਿਯੁਕਤ ਕੌਂਸਲਰ ਉੱਦਮ ਦੀਪ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਤੇ ਉਹਨਾਂ ਵੱਲੋਂ ਵੀ ਸਫਾਈ ਦਾ ਸਹੀ ਢੰਗ ਨਾਲ ਪ੍ਰਬੰਧ ਕੀਤਾ ਗਿਆ। ਇਸ ਮੌਕੇ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਸ੍ਰੀ ਗੁਰੂ ਅਰਜਨ ਦੇਵ ਜੀ ਪਹਿਲੇ ਕ੍ਰਾਂਤੀਕਾਰੀ ਸ਼ਹੀਦ ਸਨ, ਜਿਨ੍ਹਾਂ ਨੇ ਮਨੁੱਖੀ ਬਰਾਬਰੀ, ਮਨੁੱਖੀ ਅਧਿਕਾਰਾਂ ਅਤੇ ਸਾਂਝੀਵਾਲਤਾ ਲਈ ਅਦੁੱਤੀ ਕੁਰਬਾਨੀ ਦਿੱਤੀ। ਪ੍ਰੋ. ਬਡੂੰਗਰ ਨੇ ਗੁਰੂ ਸਾਹਿਬ ਨੇ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਅਤੇ ਬਹੁਤ ਹੀ ਸਹਿਜ, ਸੰਜਮ ਤੇ ਦਿ੍ਰੜਤਾ ਨਾਲ ਜ਼ਬਰ ਜ਼ੁਲਮ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਉਸ ਸਮੇਂ ਦੀ ਰਾਜ ਸ਼ਕਤੀ ਹਾਰ ਦਿੱਤੀ। ਉਨ੍ਹਾਂ ਕਿਹਾ ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਅਨੇਕਾਂ ਹੀ ਮਹਾਨ ਕਾਰਜ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦਾ ਮਹਾਨ ਕਾਰਜ ਕਰਕੇ ਸਮੁੱਚੀ ਮਾਨਵਤਾ ਨੂੰ ਅਜਿਹਾ ਧਰਮ ਗ੍ਰੰਥ ਦਿੱਤਾ, ਜੋ ਮਨੁੱਖ ਨੂੰ ਸਚਿਆਰ ਬਣਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਟੇਜ ਸੈਕਟਰੀ ਦੀ ਸੇਵਾ ਜਪ ਪਰੀਤ ਸਿੰਘ ਨੇ ਨਿਭਾਈ। ਇਸ ਮੌਕੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ, ਮਾਸਟਰ ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਕਾਕਾ ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਜਗਜੀਤ ਸਿੰਘ ਭੰਮ, ਮਨਿੰਦਰ ਪ੍ਰੀਤ ਸਿੰਘ, ਮਨਜੋਤ ਸਿੰਘ ਟਰਬਨ ਕੋਚ ਕਾਕਾ ਕਰਤਾਰਪੁਰੀਆ ਮਨਜੋਤ ਸਿੰਘ ਮੰਨੂ, ਕਵਲਜੀਤ ਸਿੰਘ, ਗੁਰਜੋਤ ਸਿੰਘ, ਮੀਤਾ ਗੁਰਿੰਦਰ ਸਿੰਘ ਲੱਟੂ ਪੀਟਰ, ਜਗਦੀਪ ਸਿੰਘ ਰਿਸ਼ੀ, ਜਸਪਾਲ ਸਿੰਘ ਸਨੀ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਟਾਵਰ ’ਤੇ ਬੈਠੇ ਅਪ੍ਰੈਂਟਸ਼ਿਪ ਯੂਨੀਅਨ ਦੇ ਨੌਜਵਾਨਾਂ ਨੂੰ 10 ਦਿਨ ਬੀਤੇ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ’ਚ ਧਾਰਮਿਕ ਸਮਾਗਮ ਕਰਵਾਇਆ ਭਾਈ ਜਗਤਾਰ ਸਿੰਘ ਕਾਹਨਗੜ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।