08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਦਹੇਜ ਲਈ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ’ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 19-06-2026
ਰਾਜਪੁਰਾ, 18 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਉਸਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਵਾਸੀ ਡਾਲੀਮਾ ਵਿਹਾਰ ਕਲੋਨੀ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਲੜਕੀ ਰਵਨੀਤ ਕੌਰ ਦਾ ਵਿਆਹ ਨਵੰਬਰ 2016 `ਚ ਹਰਿੰਦਰਜੀਤ ਸਿੰਘ ਵਾਸੀ ਗੁਰੂ ਅਰਜਨ ਦੇਵ ਕਲੋਨੀ ਦੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਪਤੀ ਸੱਸ ਅਤੇ ਸਹੁਰਾ ਉਸ ਨੂੰ ਹੋਰ ਦਹੇਜ ਲਿਆਉਣ ਦੇ ਲਈ ਤੰਗ ਪਰੇਸ਼ਾਨ ਅਤੇ ਕੁੱਟਮਾਰ ਕਰਦੇ ਰਹੇ। ਇਸ ਦੋਰਾਨ ਉਨ੍ਹਾਂ ਵਲੋਂ 50 ਲੱਖ ਰੁਪਏ ਦੀ ਮੰਗ ਵੀ ਕੀਤੀ ਗਈ। ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਔਰਤ ਦੇ ਬਿਆਨਾਂ ਦੇ ਅਧਾਰ ਉੱਤੇ ਪੀੜਤਾ ਦੇ ਪਤੀ ਹਰਿੰਦਰਜੀਤ ਸਿੰਘ, ਸੱਸ ਮੀਨਾ ਕੌਰ ਅਤੇ ਸਹੁਰਾ ਜਸਵੀਰ ਸਿੰਘ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਦਸ਼ਮੇਸ਼ ਪਬਲਿਕ ਸਕੂਲ ਵਲੋਂ ਬੀ. ਐੱਲ. ਓ. ਟ੍ਰੇਨਿੰਗ ਮੌਕੇ ਐੱਸ. ਡੀ. ਐੱਮ. ਤੇ ਤਹਿਸੀਲਦਾਰ ਦਾ ਸਨਮਾਨ ਅਗਲੀ ਖ਼ਬਰ ਟਾਵਰ ’ਤੇ ਬੈਠੇ ਅਪ੍ਰੈਂਟਸ਼ਿਪ ਯੂਨੀਅਨ ਦੇ ਨੌਜਵਾਨਾਂ ਨੂੰ 10 ਦਿਨ ਬੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।