11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮਾਤਾ ਕੌਸ਼ਲਿਆ ਹਸਪਤਾਲ ਦੇ ਬਾਹਰੋਂ ਹਟਾਏ ਨਾਜਾਇਜ਼ ਕਬਜ਼ੇ

ਅਜੀਤ ਡੈਸਕ 20-06-2026
ਪਟਿਆਲਾ, 19 ਜੂਨ (ਅ.ਸ. ਅਹਲੂਵਾਲੀਆ)-ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਅਤੇ ਟ੍ਰੈਫਿਕ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿਚ ਨਗਰ ਨਿਗਮ ਵਲੋਂ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਨਿਗਮ ਇੰਸਪੈਕਟਰ ਵਿਸ਼ਾਲ ਵਰਮਾ ਵਲੋਂ ਲੋਕਾਂ ਦੀਆਂ ਮਿਲੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਇਕ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਮਾਤਾ ਕੌਸ਼ਲਿਆ ਹਸਪਤਾਲ ਦੇ ਬਾਹਰ ਲੰਮੇ ਸਮੇਂ ਤੋਂ ਨਜਾਇਜ਼ ਕਬਜ਼ਿਆਂ ਕਾਰਨ ਮਰੀਜ਼ਾਂ, ਐਂਬੂਲੈਂਸਾਂ ਅਤੇ ਆਮ ਲੋਕਾਂ ਨੂੰ ਲੰਘਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੇਅਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਪਰਡੈਂਟ ਦਰਪਣ ਕੁਮਾਰ ਦੇ ਸਹਿਯੋਗ ਨਾਲ ਇੰਸਪੈਕਟਰ ਵਿਸ਼ਾਲ ਵਰਮਾ ਨੇ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਨਜਾਇਜ਼ ਕਬਜ਼ਿਆਂ ਨੂੰ ਸਖਤੀ ਨਾਲ ਹਟਾਇਆ। ਨਿਗਮ ਦੀ ਇਸ ਤਾਬੜਤੋੜ ਕਾਰਵਾਈ ਤੋਂ ਬਾਅਦ ਹਸਪਤਾਲ ਦੇ ਬਾਹਰਲਾ ਰਸਤਾ ਬਿਲਕੁਲ ਸਾਫ਼ ਹੋ ਗਿਆ ਹੈ, ਜਿਸ ਨਾਲ ਹੁਣ ਮਰੀਜ਼ਾਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।
ਪਿਛਲੀ ਖ਼ਬਰ ਪੰਜਾਬ ਸਰਕਾਰ ਪਿੰਡ ਗੁੱਜਰਵਾਲ ਦੇ ਸਕੂਲ ਦੀ ਇਤਿਹਾਸਕ ਇਮਾਰਤ ਦਾ ਨਵੀਨੀਕਰਨ ਕਰਵਾਏ-ਵਿਧਾਇਕ ਇਯਾਲੀ ਅਗਲੀ ਖ਼ਬਰ 2600 ਅਪ੍ਰੈਂਟਿਸਸ਼ਿਪ ਲਾਈਨਮੈਨਾਂ ਦੇ ਟਾਵਰ ਮੋਰਚੇ ਨੂੰ ਲੈ ਕੇ ਚਿੰਤਤ ਨੇ ਗੁਰਸ਼ਰਨ ਕੌਰ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।