15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸੁਖਵਿੰਦਰਪਾਲ ਸਿੰਘ ਮਿੰਟਾ ਨੇ ਕੀਤੀ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਨਾਲ ਮੁਲਾਕਾਤ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕੀਤਾ ਜਾਵੇਗਾ-ਮਿੰਟਾ

ਅਜੀਤ ਡੈਸਕ 21-06-2026
ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)-ਲੰਘੇ ਦਿਨੀਂ ਭਾਜਪਾ ਵਿਚ ਸ਼ਾਮਲ ਹੋਏ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਚੰਡੀਗੜ੍ਹ ਵਿਖੇ ਪਾਰਟੀ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਕੰਮ ਕਰਨ ਸੰਬੰਧੀ ਦਿਸ਼ਾ-ਨਿਰਦੇਸ਼ ਪ੍ਰਾਪਤ ਕੀਤੇ। ਸੰਗਠਨ ਮੰਤਰੀ ਨੇ ਉਨ੍ਹਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਭਾਜਪਾ ਆਮ ਲੋਕਾਂ ਦੀ ਪਾਰਟੀ ਹੈ ਅਤੇ ਆਮ ਲੋਕਾਂ ਦੇ ਹਿਤਾਂ ਲਈ ਭਾਜਪਾ ਸੰਘਰਸ਼ ਕਰਦੀ ਹੈ। ਸੁਖਵਿੰਦਰਪਾਲ ਸਿੰਘ ਮਿੰਟਾ ਮੁਤਾਬਿਕ ਉਹ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਦੇਣਗੇ। ਉਹ ਭਾਜਪਾ ਵਿਚ ਪੰਜਾਬ ਨੂੰ ਬਚਾਉਣ ਲਈ ਸ਼ਾਮਲ ਹੋਏ ਹਨ ਅਤੇ ਭਾਜਪਾ ਹੀ ਅਜਿਹੀ ਪਾਰਟੀ ਹੈ ਜਿਹੜੀ ਕਿ ਪੰਜਾਬ ਦੇ ਹਰ ਹਿਤ ਦੀ ਰਾਖੀ ਕਰ ਸਕਦੀ ਹੈ। ਬਾਕੀ ਪਾਰਟੀਆਂ ਪੰਜਾਬ ਦੀ ਬਜਾਏ ਆਪਣੇ ਹਿਤਾਂ ਦੀਆਂ ਲੜਾਈ ਲੜ ਹਨ ਅਤੇ ਬੜੀ ਹੈਰਾਨੀ ਦੀ ਗੱਲ ਹੈ ਕਿ ਇਕ ਦੂਜੇ ’ਤੇ ਨਿੱਜੀ ਹਮਲੇ ਕੀਤੇ ਜਾ ਰਹੇ ਹਨ ਪਰ ਪੰਜਾਬ ਦੇ ਲੋਕਾਂ ਦੀ ਕੋਈ ਗੱਲ ਨਹੀਂ ਕਰ ਰਿਹਾ। ਮੌਜੂਦਾ ਹੁਕਮਰਾਨ ਧਿਰ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਆਪਣੀ ਪ੍ਰਾਪਤੀਆਂ ਗਿਣਵਾਉਣ ਦੀ ਬਜਾਏ ਵਿਰੋਧੀਆਂ ’ਤੇ ਨਿੱਜੀ ਤੁਹਮਤਬਾਜ਼ੀ ਨੂੰ ਤਰਜੀਹ ਦੇ ਰਹੀ ਹੈ। ਜਿਹੜੀ ਪਾਰਟੀ ਸੱਤਾ ਵਿਚ ਹੋਵੇ, ਉਸ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਹਿਤਾਂ ਦੀ ਗੱਲ ਕਰੇ ਨਾ ਕਿ ਚੁਟਕਲੇ ਸੁਣਾ ਕੇ ਲੋਕਾਂ ਦਾ ਧਿਆਨ ਸਹੀ ਮੁੱਦਿਆਂ ਤੋਂ ਭੜਕਾਏ। ਉਨ੍ਹਾਂ ਦੇ ਨਾਲ ਇਕਬਾਲ ਸਿੰਘ ਸਿਉਣਾ ਅਤੇ ਹੋਰ ਆਗੂ ਵੀ ਸਨ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਮੇਘ ਕਾਲੋਨੀ ‘ਚ ਕੀਤੀ ਲੋਕ ਮਿਲਣੀ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਇਫ਼ਕੋ ਵਲੋਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਕਰਵਾਇਆ ਸਹਿਕਾਰੀ ਸਭਾ ਸਕੱਤਰ ਗੋਪਾਲ ਸਿੰਘ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।