15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵਿਧਾਇਕ ਦੇਵ ਮਾਨ ਨੇ ਮੇਘ ਕਾਲੋਨੀ ‘ਚ ਕੀਤੀ ਲੋਕ ਮਿਲਣੀ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਜੀਤ ਡੈਸਕ 21-06-2026
ਨਾਭਾ, 20 ਜੂਨ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕਾ ਅਧੀਨ ਪੈਂਦੇ ਪਿੰਡ ਮੇਘ ਕਲੋਨੀ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। ਉਪਰੰਤ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਅੰਦਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਨਾਭਾ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਲਾਕੇ ਵਿੱਚ ਨਵੀਆਂ ਸੜਕਾਂ ਦੀ ਉਸਾਰੀ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ-ਭੈਣਾਂ ਅਤੇ ਲੋੜਵੰਦ ਪਰਿਵਾਰਾਂ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਤਹਿਤ ਯੋਗ ਲਾਭਪਾਤਰੀਆਂ ਦੇ ਫਾਰਮ ਬਿਨਾਂ ਕਿਸੇ ਭੇਦਭਾਵ ਦੇ ਭਰੇ ਜਾ ਰਹੇ ਹਨ ਤਾਂ ਜੋ ਹਰ ਜ਼ਰੂਰਤਮੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚ ਸਕਣ।ਇਸ ਦੌਰਾਨ ਵਿਧਾਇਕ ਦੇਵ ਮਾਨ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ, ਧਰਮਿੰਦਰ ਸਿੰਘ ਸੁਖੇਵਾਲ, ਭੁਪਿੰਦਰ ਸਿੰਘ ਕੱਲਰ ਮਾਜਰੀ, ਬਹਾਦਰ ਸਿੰਘ, ਸਿਮਰਨ ਅੜਕ ਚੋਹਾਨ, ਸੁਖ ਖਹਿਰਾ, ਕੁਲਵੰਤ ਸਿੰਘ ਅਟਵਾਲ ਸਰਪੰਚ, ਜੋਗਾ ਸਿੰਘ ਅਲਹੋਰਾਂ, ਰਣਜੀਤ ਸਿੰਘ ਜੱਜ ਸਰਪੰਚ, ਵਰਿੰਦਰ ਕੌਰ ਅਟਵਾਲ ਮੈਂਬਰ ਬਲਾਕ ਸੰਮਤੀ, ਰਾਮ ਰਤਨ, ਕਮਲਪ੍ਰੀਤ ਕੌਰ ਪੰਚ, ਗਗਨਪ੍ਰੀਤ ਸਿੰਘ ਪੰਚ, ਸੰਦੀਪ ਕੌਰ ਪੰਚ, ਤਾਰਇੰਦਰ ਸਿੰਘ ਪੰਚ ਤੋਂ ਇਲਾਵਾ ਮੈਂਬਰ ਪੰਚਾਇਤ, ਪਾਰਟੀ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਥਿਤ ਜਾਅਲੀ ਵੀਡੀਓ ਮਾਮਲੇ ’ਤੇ ਭੜਕੇ ‘ਆਪ’ ਆਗੂ, ਜ਼ਿਲ੍ਹਾ ਭਾਜਪਾ ਦਫ਼ਤਰ ਮੂਹਰੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਕੀਤੀ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਨਾਲ ਮੁਲਾਕਾਤ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।