15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵੱਖ-ਵੱਖ ਆਗੂਆਂ ਨੇ ਅੰਗਰੇਜ਼ ਸਿੰਘ ਲਾਲਵਾ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ ਪੰਥਕ ਆਗੂਆਂ ਦੇ ਚਲੇ ਜਾਣ ਨਾਲ ਪੰਥ ਨੂੰ ਪੈ ਰਿਹਾ ਹੈ ਵੱਡਾ ਘਾਟਾ-ਗਿਆਨੀ ਹਰਪ੍ਰੀਤ ਸਿੰਘ

ਅਜੀਤ ਡੈਸਕ 21-06-2026
ਪਾਤੜਾਂ, 20 ਜੂਨ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਤੋਂ ਟਕਸਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਥ ਰਤਨ ਸਵਰਗੀ ਗੁਰਚਰਨ ਸਿੰਘ ਟੌਹੜਾ ਦੇ ਅੱਤ ਨਜਦੀਕੀ ਰਹੇ ਜਥੇਦਾਰ ਅੰਗਰੇਜ਼ ਸਿੰਘ ਲਾਲਵਾ ਦੇ ਦਿਹਾਂਤ ਉਪਰੰਤ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਲਾਲਵਾ ਵਿਖੇ ਕੀਤੀ ਗਈ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ, ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ, ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਹਲਕਾ ਡੇਰਾ ਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਸੇਵਾ ਮੁਕਤ ਡੀਟੀਓ ਕਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਸਤਵਿੰਦਰ ਸਿੰਘ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਪਲਵਿੰਦਰ ਕੌਰ ਹਰਿਆਊ ਸਮੇਤ ਵੱਖ-ਵੱਖ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਅੰਗਰੇਜ਼ ਸਿੰਘ ਲਾਲਵਾ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਕੀਤੀ ਸ਼ਮੂਲੀਅਤ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਡੀ.ਟੀ.ਓ. ਕਰਨ ਸਿੰਘ ,ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ, ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਕਾਂਗਰਸ ਪਾਰਟੀ ਦੇ ਹਲਕਾ ਸ਼ਤਰਾਣਾ ਤੋਂ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਨੇ ਕਿਹਾ ਕਿ ਅੰਗਰੇਜ਼ ਸਿੰਘ ਲਾਲਵਾ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਅੱਗੇ ਹੋ ਕੇ ਕੰਮ ਕੀਤਾ ਹੈ।
ਉਕਤ ਆਗੂਆਂ ਨੇ ਕਿਹਾ ਕਿ ਜਥੇਦਾਰ ਅੰਗਰੇਜ਼ ਸਿੰਘ ਲਾਲਵਾ ਨੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਖਾਤਰ ਲੱਗੇ ਮੋਰਚਿਆਂ ਵਿੱਚ ਵੱਧ ਚੜਕੀ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪੰਥ ਪ੍ਰਸਤ ਲੋਕਾਂ ਦੇ ਚਲੇ ਜਾਣ ਦਾ ਘਾਟਾ ਹਮੇਸ਼ਾ ਪੰਥ ਨੂੰ ਰੜਕਦਾ ਰਹੇਗਾ ਅਤੇ ਉਹਨਾਂ ਦੀ ਘਾਟ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕੇਗੀ। ਇਸ ਮੌਕੇ ਇੱਥੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ,ਸੀਨੀਅਰ ਅਕਾਲੀ ਆਗੂ ਜਸਪਾਲ ਸਿੰਘ ਖਾਲਸਾ, ਬਾਬੂ ਕਬੀਰ ਦਾਸ, ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਭਾਰਤੀ ਜਨਤਾ ਪਾਰਟੀ ਦੇ ਹਲਕਾ ਇਨਚਾਰਜ ਨਰਾਇਣ ਸਿੰਘ ਨਰਸੋਤ, ਅਮਰਜੀਤ ਸਿੰਘ ਪੰਜਰਥ, ਤਰਲੋਚਨ ਸਿੰਘ ਸ਼ੇਰਗੜ੍ਹ, ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ, ਗੋਬਿੰਦ ਸਿੰਘ ਵਿਰਦੀ, ਸੁਖਵਿੰਦਰ ਸਿੰਘ ਬਰਾਸ ,ਗੁਰਦੀਪ ਸਿੰਘ ਖਾਂਗ, ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਰਸਪਾਲ ਸਿੰਘ ਬਰਾਸ, ਮੰਗਤ ਸ਼ਰਮਾ ਬਰਸ, ਗੁਰੂਬਚਨ ਸਿੰਘ ਮੌਲਵੀਵਾਲਾ, ਜੋਗਿੰਦਰ ਸਿੰਘ ਬਾਵਾ, ਸੇਵਾ ਮੁਕਤ ਤਹਿਸੀਲਦਾਰ ਦਰਸ਼ਨ ਸਿੰਘ ,ਕੁਲਦੀਪ ਸਿੰਘ ਢਿੱਲੋਂ ਘੱਗਾ, ਨਰਿੰਦਰ ਸਿੰਘ ਬਜਾਜ ,ਪਰਮਿੰਦਰ ਸਿੰਘ ਘੱਗਾ, ਧਰਮਪਾਲ ਬਰਾਸ,ਬਲਰਾਜ ਸਿੰਘ ਸਿਣਾ ਕਾਠ, ਦਵਿੰਦਰ ਸਿੰਘ ਗੋਗੀ, ਗੁਰਦਰਸ਼ਨ ਸਿੰਘ ਨੰਬਰਦਾਰ ਗਲੌਲੀ, ਨਿਸ਼ਾਨ ਸਿੰਘ ਅਤਾਲਾਂ, ਕਾਕਾ ਉਗੋਕੇ, ਅਮਰਜੀਤ ਸਿੰਘ ਪੰਜਰੱਥ, ਤਰਲੋਚਨ ਸਿੰਘ ਸ਼ੇਰਗੜ੍ਹ ,ਕਰਨੈਲ ਸਿੰਘ ਸ਼ਤਰਾਨਾ, ਜਸਵਿੰਦਰ ਸਿੰਘ ਡਰੋਲੀ, ਜਗਜੀਤ ਸਿੰਘ ਕੋਹਲੀ, ਰਣਜੀਤ ਸਿੰਘ ਡਰੋਲੀ ਸਮੇਤ ਵੱਖ ਵੱਖ ਪਾਰਟੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨੂਰ ਸਿੰਗਲਾ ਦਾ ਘਰ ਪਹੁੰਚ ਕੇ ਕੀਤਾ ਸਨਮਾਨ ਅਗਲੀ ਖ਼ਬਰ ਸੈਸ਼ਨ 2026-27 ਲਈ ਰਜਿੰਦਰ ਸਿੰਘ ਚਹਿਲ ਕਾਲਜ ਦਾ ਪ੍ਰਾਸਪੈਕਟਸ ਜਾਰੀ ਸਿੱਖਿਆ ਅਤੇ ਖੇਡਾਂ ਦੇ ਖੇਤਰ ’ਚ ਗੁਣਵੱਤਾ ਭਰਪੂਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।