15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਹੇਮਕੁੰਟ ਸਾਹਿਬ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ’ਤੇ ਹੋ ਰਹੇ ਨਸਲੀ ਹਮਲੇ ਬੰਦ ਹੋਣੇ ਚਾਹੀਦੇ ਹਨ-ਜਤਿੰਦਰ ਸਿੰਘ ਰਾਜੂ

ਅਜੀਤ ਡੈਸਕ 21-06-2026
ਨਾਭਾ, 20 ਜੂਨ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਨਾਭਾ ਤੋਂ ਆਗੂ ਜਤਿੰਦਰ ਸਿੰਘ ਰਾਜੂ ਕਾਰਜਕਾਰੀ ਮੈਂਬਰ ਜ਼ਿਲ੍ਹਾ ਕਮੇਟੀ ਪਟਿਆਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਨਾਲ ਜੋ ਕੁੱਟਮਾਰ ਦੀਆਂ ਘਟਨਾਵਾਂ ਹੋ ਰਹੀਆਂ ਹਨ, ਉਹ ਇਸ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ, ਪੰਜਾਬ ਦੇ ਲੋਕਾਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਸਾਰੇ ਧਰਮਾਂ ਦੇ ਲੋਕਾਂ ਦਾ ਸਤਿਕਾਰ ਕੀਤਾ ਹੈ। ਪਹਾੜੀ ਲੋਕਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਹ ਵੀ ਸਾਡੇ ਹੀ ਭਰਾ ਹਨ, ਉਨ੍ਹਾਂ ਨੂੰ ਵੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਉਨ੍ਹੀ ਹੀ ਲੋੜ ਹੈ ਜਿੰਨੀ ਪੰਜਾਬ ਦੇ ਲੋਕਾਂ ਨੂੰ ਹੈ ਕਿਉਂਕਿ ਜੇ ਧਾਰਮਿਕ ਵਿਸ਼ੇ ਤੋਂ ਹਟ ਕੇ ਦੇਖੀਏ ਤਾਂ ਸਾਰੀਆਂ ਸਟੇਟਾਂ ਆਪਸ ਵਿਚ ਮਿਲਕੇ ਕੰਮ ਕਰਦੀਆਂ ਹਨ ਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਸਿੱਖ ਸੰਗਤਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਦੇ ਲੋਕਾਂ ਦਾ ਕਿਰਦਾਰ ਨੂੰ ਪੂਰੀ ਦੁਨੀਆਂ ਵਿਚ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰ ਇਹ ਲੋਕ ਇਹ ਭੁੱਲ ਗਏ ਹਨ ਕਿ ਪੰਜਾਬ ਦੇ ਲੋਕਾਂ ਦੇ ਸਿਰ ’ਤੇ ਗੁਰੂਆਂ ਦਾ ਹੱਥ ਹਮੇਸ਼ਾ ਤੋ ਹੀ ਰਿਹਾ ਹੈ, ਜਿਸ ਕਾਰਨ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿੰਦਾ ਹੈ। ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕਰਕੇ ਪੰਜਾਬ ਨੂੰ ਅਤੇ ਪੰਜਾਬੀਅਤ ਨੂੰ ਢਾਹ ਨਹੀਂ ਲਾਈ ਜਾ ਸਕਦੀ।
ਪਿਛਲੀ ਖ਼ਬਰ ਪਾਕਿਸਤਾਨ ਸਾਡੇ ਸੂਬੇ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ-ਰਾਜਪਾਲ ਗੁਲਾਬ ਚੰਦ ਕਟਾਰੀਆ ਅਗਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨੂਰ ਸਿੰਗਲਾ ਦਾ ਘਰ ਪਹੁੰਚ ਕੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।