15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜਥਿਆਂ ਨੇ ਸੁਣਾਇਆ ਇਤਿਹਾਸ

ਅਜੀਤ ਡੈਸਕ 21-06-2026
ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਸੰਗਤਾਂ ਨੇ ਵੱਡੀ ਗਿਣਤੀ ’ਚ ਗੁਰੂ ਘਰ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਪੰਗਤ-ਸੰਗਤ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਦਰਬਾਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਉਂਦਿਆਂ ਸੰਗਤਾਂ ਨੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਸਰਵਣ ਕੀਰਤਨ ਰਾਹੀਂ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਢਾਡੀ ਅਤੇ ਕਵੀਸ਼ਰੀ ਜਥਿਆਂ ’ਚ ਅਮਰੀਕ ਸਿੰਘ ਜਨੇਤਪੁਰ, ਲਖਵਿੰਦਰ ਸਿੰਘ ਬੀ.ਏ., ਗੁਰਪਿਆਰ ਸਿੰਘ ਜੌਹਰ, ਮੁਖਤਿਆਰ ਕੌਰ, ਚਮਕੌਰ ਕਕਰਾਲਾ, ਮੇਵਾ ਸਿੰਘ ਰੌਣਕ ਆਦਿ ਨੇ ਇਤਿਹਾਸਕ ਵਾਰਾਂ ਸੁਣਾ ਕੇ ਸੰਗਤਾਂ ਨੂੰ ਬਾਣੀ ਅਤੇ ਬਾਣੇ ’ਚ ਰਹਿਣ ਦੀ ਦ੍ਰਿੜਤਾ ਪ੍ਰਦਾਨ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੀਤ ਸਕੱਤਰ ਭਗਵੰਤ ਸਿੰਘ ਧੰਗੇੜਾ ਪੁੱਜੇ ਹੋਏ ਸਨ। ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖਾਂ ਦੀਆਂ ਸਰਵਉਚ ਸੰਸਥਾਵਾਂ ਅੰਦਰ ਦਿੱਤੇ ਜਾ ਰਹੇ ਦਖਲ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਧਾਰਮਕ ਸੰਸਥਾਵਾਂ ਦੇ ਕੰਮਕਾਜ ਵਿਚ ਇਸ ਤਰ੍ਹਾਂ ਦਖਲ ਨਹੀਂ ਦੇਣਾ ਚਾਹੀਦਾ ਜਦਕਿ ਧਾਰਮਕ ਸੰਸਥਾਵਾਂ ਦੇ ਕਾਰਜਾਂ ਦੇ ਅੰਦਰ ਮਰਿਆਦਾ ਸਰਬਉਚ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਾਗੂ ਹੁੰਦੀ ਮਰਿਆਦਾ ਅਤੇ ਆਦੇਸ਼ਾਂ ਦੀ ਇਨ ਬਿਨ ਪਾਲਣਾ ਕਰਨਾ ਹਰ ਇਕ ਸਿੱਖ ਦਾ ਅਹਿਮ ਕਰਤੱਵ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਭਾਗ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਮਨਜੀਤ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਅਕਾਊਟੈਂਟ ਗੁਰਮੀਤ ਸਿੰਘ, ਰਿਕਾਰਡ ਕੀਪਰ ਪ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਹਜ਼ੂਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਰਿਉਂਦ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਵਿਸ਼ੇਸ਼-‘ਕਰੋ ਯੋਗ, ਰਹੋ ਨਿਰੋਗ’ ਅਗਲੀ ਖ਼ਬਰ ਅਚਾਨਕ ਘਰੋਂ ਗੁੰਮ ਹੋਏ ਵਿਅਕਤੀ ਦਾ ਤਿੰਨ ਦਿਨ ਬੀਤ ਜਾਣ ’ਤੇ ਵੀ ਨਹੀਂ ਲੱਗਿਆ ਕੋਈ ਸੁਰਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।