14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਟੱਡੀ ਵੀਜ਼ੇ ’ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 11 ਲੱਖ ਤੋਂ ਵਧ

ਅਜੀਤ ਡੈਸਕ 22-06-2026

 

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਝਾਂਸੇ ’ਚ ਲੈਣ ਵਾਲੇ ਏਜੰਟਾਂ ਖ਼ਿਲਾਫ਼ ਭਾਵੇਂ ਪੁਲਿਸ ਨੇ ਸ਼ਿਕੰਜਾ ਕੱਸਿਆ ਹੋਇਆ ਹੈ ਪਰ ਫੇਰ ਵੀ ਅਜਿਹੇ ਏਜੰਟ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਣ ਤੋਂ ਬਾਜ਼ ਨਹੀਂ ਆ ਰਹੇ। ਇਸੇ ਸਿਲਸਿਲੇ ਤਹਿਤ ਪਟਿਆਲਾ ਦੀ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 11 ਲੱਖ 40 ਹਜ਼ਾਰ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਦੀਪਾਲੀ ਵਾਸੀ ਪਟਿਆਲਾ ਨੇ ਥਾਣਾ ਸਿਵਲ ਲਾਈਨ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੂੰ ਸਟੱਡੀ ਵੀਜ਼ੇ ’ਤੇ ਵਿਦੇਸ਼ ਭੇਜਣ ਲਈ ਗੁਰਕਮਲ ਸਿੰਘ ਸਰਾਣਾ ਨੇ 11 ਲੱਖ 40 ਹਜ਼ਾਰ ਰੁਪਏ ਲਏ ਸੀ ਅਤੇ ਬਾਅਦ ’ਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਨੂੰ ਦਿੱਤੀ ਰਕਮ ਵਾਪਸ ਕੀਤੀ। ਇਸ ਕੇਸ ਦੀ ਪੜਤਾਲ ਹੋਣ ਤੋਂ ਬਾਅਦ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ, ਨਵਨੀਤ ਕੌਰ ਬੱਲ ਵਲੋਂ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਬੀ.ਐ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।