11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨੀਤਿਨ ਨਬੀਨ ਦੇ ਪੰਜਾਬ ਦੌਰੇ ਨੇ ਸੂਬੇ ਪੰਜਾਬ ਦੇ ਭਾਜਪਾ ਵਰਕਰਾਂ ’ਚ ਫੂਕੀ ਨਵੀਂ ਰੂਹ

ਅਜੀਤ ਡੈਸਕ 23-06-2026

ਨਾਭਾ, 22 ਜੂਨ (ਵਰਿੰਦਰ ਵਰਮਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿਲੋਂ ਵੱਲੋਂ ਲੁਧਿਆਣਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨੀਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਅਹਿਮ ਬੈਠਕ ਦੌਰਾਨ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਚੱਲ ਰਹੀਆਂ ਮੌਜੂਦਾ ਗਤੀਵਿਧੀਆਂ ਅਤੇ ਆਗਾਮੀ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਗੁਰਤੇਜ ਸਿੰਘ ਢਿੱਲੋਂ ਨੇ ਰਾਸ਼ਟਰੀ ਪ੍ਰਧਾਨ ਨੂੰ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਢਿੱਲੋਂ ਨੇ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਰਿਪੋਰਟ ਵੀ ਸਾਂਝੀ ਕੀਤੀ। ਇਸ ਮੌਕੇ ਨੀਤਿਨ ਨਬੀਨ ਨੇ ਪੰਜਾਬ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ֹ’ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਨੇ ਗੁਰਤੇਜ ਸਿੰਘ ਢਿੱਲੋਂ ਵਲੋਂ ਇਲਾਕੇ ਵਿਚ ਨਿਭਾਈਆਂ ਜਾ ਰਹੀਆਂ ਸਰਗਰਮ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਹਰ ਆਗੂ ਅਤੇ ਵਰਕਰ ਨੂੰ ਹੁਣੇ ਤੋਂ ਹੀ ਲੋਕਾਂ ਦੇ ਘਰ-ਘਰ ਤੱਕ ਪਹੁੰਚ ਬਣਾਉਣੀ ਚਾਹੀਦੀ ਹੈ। ਢਿੱਲੋਂ ਨੇ ਭਰੋਸਾ ਦਿੱਤਾ ਕਿ ਉਹ ਆਗਾਮੀ ਚੋਣਾਂ ਵਿਚ ਪਾਰਟੀ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇਕ ਕਰ ਦੇਣਗੇ। ਇਸ ਮੌਕੇ ਪੰਜਾਬ ਦੇ ਸਹਿ ਪ੍ਰਭਾਰੀ ਨਰਿੰਦਰ ਰੈਨਾ ਵੀ ਮੌਜੂਦ ਰਹੇ।

ਪਿਛਲੀ ਖ਼ਬਰ ਸੀ. ਡੀ. ਪੀ. ਓ. ਦਫ਼ਤਰ ਪਾਤੜਾਂ ’ਚੋਂ ਕੰਪਿਊਟਰ, ਏ. ਸੀ. ਤੇ ਹੋਰ ਸਾਮਾਨ ਹੋਇਆ ਚੋਰੀ ਅਗਲੀ ਖ਼ਬਰ ਮਾਮਲਾ ਫੀਡ ਫ਼ੈਕਟਰੀ ਦੇ ਟਰੱਕਾਂ ਵਲੋਂ ਸੜਕ ਜਾਮ ਕਰਨ ਦਾ ਪਿੰਡ ਸ਼ਾਮਦੋ ਤੇ ਸ਼ਾਮਦੋ ਕੈਂਪ ਵਾਸੀਆਂ ਨੇ ਫੀਡ ਫ਼ੈਕਟਰੀ ਪ੍ਰਬੰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।