11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਭਗਵੰਤ ਸਿੰਘ ਮਣਕੂ ਦੀ ਅਗਵਾਈ ’ਚ ਨਾਇਬ ਤਹਿਸੀਲਦਾਰ ਰਵਿੰਦਰਪਾਲ ਸਿੰਘ ਦਾ ਕੀਤਾ ਸਨਮਾਨ

ਅਜੀਤ ਡੈਸਕ 23-06-2026
ਭਾਦਸੋਂ, 22 ਜੂਨ (ਗੁਰਬਖਸ ਸਿੰਘ ਵੜੈਚ)-ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਭਾਦਸੋਂ ਸਬ-ਤਹਿਸੀਲ ਵਿਚ ਰਵਿੰਦਰਪਾਲ ਸਿੰਘ ਨੂੰ ਨਾਇਬ ਤਹਿਸੀਲਦਾਰ ਵਜੋਂ ਤਾਇਨਾਤ ਕੀਤਾ ਗਿਆ ਹੈ। ਸਮਾਜ ਸੇਵੀ ਅਤੇ ਸਾਬਕਾ ਸਰਪੰਚ ਭਗਵੰਤ ਸਿੰਘ ਮਣਕੂ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਰਵਿੰਦਰਪਾਲ ਸਿੰਘ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਗੱਲਬਾਤ ਕਰਦੇ ਹੋਏ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਇਲਾਕਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਅਵਤਾਰ ਸਿੰਘ ਕਾਨੂੰਗੋ, ਅਮਿਤ ਕੋਹਲੀ ਪ੍ਰਧਾਨ ਗਊਸ਼ਾਲਾ ਧਾਮ ਭਾਦਸੋਂ, ਸੁਖਜੀਵਨ ਭੋਲਾ ਸਰਕਲ ਸ਼ਹਿਰੀ ਪ੍ਰਧਾਨ ਕਾਂਗਰਸ, ਗੋਪਾਲ ਸਿੰਘ ਖਨੌੜਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਨੌਰ ਨਸ਼ਾ ਤਸਕਰੀ ਮਾਮਲਾ : ਪੱਤਰਕਾਰ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਐੱਸ. ਐੱਸ. ਪੀ. ਪਟਿਆਲਾ ਵਲੋਂ ਸਖ਼ਤ ਕਾਰਵਾਈ... ਅਗਲੀ ਖ਼ਬਰ ਪੰਜਾਬ ਦੇ ਨੌਜਵਾਨ ਸੜਕਾਂ ਦੇ ਧੱਕੇਖਾਣ ਲਈ ਮਜਬੂਰ- ਮਨਜੀਤ ਸਿੰਘ ਚਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।