08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪਤੀ ਬਣਿਆ ਯੂਥ ਕਾਂਗਰਸ ਦਾ ਸੂਬਾ ਉਪ ਪ੍ਰਧਾਨ ਅਤੇ ਪਤਨੀ ਬਣੀ ਯੂਥ ਕਾਂਗਰਸ ਦੀ ਸੂਬਾ ਜਨਰਲ ਸੈਕਟਰੀ

ਅਜੀਤ ਡੈਸਕ 24-06-2026
ਨਾਭਾ, 23 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਆ ਗਏ ਹਨ, ਜਿਸ ਤਹਿਤ ਨਾਭਾ ਹਲਕੇ ਦੇ ਪਿੰਡ ਲੱਧਾਹੇੜੀ ਦੇ ਪਤੀ, ਪਤਨੀ ਨੇ ਚੋਣ ਜਿੱਤ ਲਈ ਹੈ। ਪਿੰਡ ਲੱਧਾਹੇੜੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਜਿੰਦਰੀ ਪੰਜਾਬ ਯੂਥ ਕਾਂਗਰਸ ਦੇ ਸੂਬਾ ਉਪ ਪ੍ਰਧਾਨ ਬਣੇ ਹਨ ਜਦੋਂ ਕਿ ਉਸ ਦੀ ਪਤਨੀ ਪ੍ਰਭਜੋਤ ਕੌਰ ਯੂਥ ਕਾਂਗਰਸ ਦੀ ਸੂਬਾ ਜਨਰਲ ਸੈਕਟਰੀ ਚੁਣੀ ਗਈ ਹੈ । ਇਹ ਚੋਣ ਜਿੱਤਣ ਉਪਰੰਤ ਮਨਜਿੰਦਰ ਸਿੰਘ ਜਿੰਦਰੀ ਅਤੇ ਉਸ ਦੀ ਪਤਨੀ ਪ੍ਰਭਜੋਤ ਕੌਰ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਨ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹਨ ਜਿਨਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ। ਦੋਵੇਂ ਪਤੀ ਪਤਨੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਕਾਂਗਰਸ ਪਾਰਟੀ ਨਾਲ ਜੋੜਨਗੇ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣ ਸਕੇ। ਨਵ ਨਿਯੁਕਤ ਸੂਬਾ ਉਪ ਪ੍ਰਧਾਨ ਯੂਥ ਕਾਂਗਰਸ ਮਨਜਿੰਦਰ ਸਿੰਘ ਜਿੰਦਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉ ਜੋ ਹੋਰਨਾ ਪਾਰਟੀਆਂ ਦੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦੇ ਭਲੇ ਦੀ ਗੱਲ ਨਹੀਂ ਕੀਤੀ ਜਿਸ ਕਰਕੇ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਬਹੁਤ ਪਸਰ ਚੁੱਕਿਆ ਹੈ। ਜਿੰਦਰੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਦੀ ਲੀਹੋਂ ਲੱਥੀ ਗੱਡੀ ਨੂੰ ਕਾਂਗਰਸ ਪਾਰਟੀ ਹੀ ਲੀਹਾਂ ’ਤੇ ਲਿਆ ਸਕਦੀ ਹੈ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਦੇਸ਼ ਦੀ ਪਾਲਣਾ ਲਈ ਪੰਜ ਮੈਂਬਰੀ ਕਮੇਟੀ ਨੇ ਫ਼ਤਹਿਗੜ੍ਹ ਸਾਹਿਬ ’ਚ ਸੰਗਤਾਂ ਨਾਲ ਕੀਤੀ ਮੀਟਿੰ... ਅਗਲੀ ਖ਼ਬਰ ਪਟਿਆਲਾ ’ਚ ਐਸ.ਆਈ.ਆਰ.-2026 ਸੰਬੰਧੀ ਡੀ.ਸੀ. ਦੀ ਅਗਵਾਈ ਹੇਠ ਮਹੱਤਵਪੂਰਨ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।