08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਯੂਥ ਕਾਂਗਰਸ ’ਚ ਵੱਡੀ ਜਿੱਤ, ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਨੇ ਜਤਾਇਆ ਭਰੋਸਾ

ਅਜੀਤ ਡੈਸਕ 24-06-2026
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ ’ਚ ਸਾਬਕਾ ਵਿਧਾਇਕ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਤੋਂ ਬਾਅਦ ਮੋਹਿਤ ਮਹਿੰਦਰਾ ਦੀ ਰਿਹਾਇਸ਼ ਵਿਖੇ ਨਵੀਂ ਚੁਣੀ ਗਈ ਯੂਥ ਕਾਂਗਰਸ ਟੀਮ ਦਾ ਸਵਾਗਤ ਕੀਤਾ ਗਿਆ, ਜਿੱਥੇ ਸਮਰਥਕਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜਿੱਤ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਮੋਹਿਤ ਮਹਿੰਦਰਾ ਨੇ ਕਿਹਾ ਕਿ ਇਹ ਜਿੱਤ ਕਿਸੇ ਇਕ ਵਿਅਕਤੀ ਦੀ ਨਹੀਂ ਸਗੋਂ ਪਟਿਆਲਾ ਦੇ ਨੌਜਵਾਨਾਂ ਦੀ ਜਿੱਤ ਹੈ, ਜਿਨ੍ਹਾਂ ਨੇ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਏਗੀ। ਚੋਣਾਂ ਵਿਚ ਮੋਹਿਤ ਮਹਿੰਦਰਾ ਦੇ ਧੜੇ ਦੇ ਉਮੀਦਵਾਰ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਇਕ ਹਜ਼ਾਰ ਦੇ ਕਰੀਬ ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ। ਇਸ ਤੋਂ ਇਲਾਵਾ ਵਿਕਾਸ ਅਤੇ ਰਿਸ਼ਭ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ। ਮੋਹਿਤ ਮਹਿੰਦਰਾ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਤੋਂ ਕਰਨ ਸੈਣੀ ਨੂੰ ਵਾਈਸ ਪ੍ਰਧਾਨ ਬਣਾਇਆ ਗਿਆ ਹੈ, ਜਦਕਿ ਪਟਿਆਲਾ ਸ਼ਹਿਰੀ ਹਲਕੇ ਤੋਂ ਮੋਹਿਤ ਜੋਸ਼ੀ ਨੇ ਵਾਈਸ ਪ੍ਰਧਾਨ ਦੇ ਅਹੁਦੇ ’ਤੇ ਜਿੱਤ ਹਾਸਲ ਕਰਕੇ ਆਪਣੀ ਮਜ਼ਬੂਤ ਪਕੜ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੂਰੀ ਟੀਮ ਨੌਜਵਾਨਾਂ ਦੀਆਂ ਉਮੀਦਾਂ ’ਤੇ ਖਰਾ ਉੱਤਰੇਗੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਮੋਹਿਤ ਮਹਿੰਦਰਾ ਨੇ ਅੱਗੇ ਕਿਹਾ ਕਿ ਯੂਥ ਕਾਂਗਰਸ ਹਮੇਸ਼ਾ ਹੀ ਨੌਜਵਾਨਾਂ ਦੀ ਆਵਾਜ਼ ਰਹੀ ਹੈ। ਉਨ੍ਹਾਂ ਨਵੀਂ ਟੀਮ ਦੇ ਸਾਰੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਨੌਜਵਾਨਾਂ ਦੇ ਹੱਕਾਂ ਲਈ ਉਹ ਹਮੇਸ਼ਾ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਜੋਗੇਸ ਗੁਪਤਾ (ਜਿੰਮੀ) ਸੂਬਾ ਸਕੱਤਰ ਪੰਜਾਬ ਯੂਥ ਕਾਂਗਰਸ ਵਿਕਾਸ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਰਿਸ਼ਵ ਸ਼ਰਮਾ (ਪਹਿਲਾ ਸਥਾਨ), ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਜੋਸ਼ੀ, ਉਪ ਪ੍ਰਧਾਨ, ਵਿਧਾਨ ਸਭਾ ਪਟਿਆਲਾ ਸ਼ਹਿਰੀ ਮੋਹਿਤ ਸ਼ਰਮਾ,ਉਪ ਪ੍ਰਧਾਨ ਵਿਧਾਨ ਸਭਾ ਪਟਿਆਲਾ ਦਿਹਾਤੀ ਕਰਨਵੀਰ ਸੈਣੀ, ਜਨਰਲ ਸਕੱਤਰ ਵਿਧਾਨ ਸਭਾ ਪਟਿਆਲਾ ਸ਼ਹਿਰੀ ਵਰੁਣ ਗਰਗ, ਜਨਰਲ ਸਕੱਤਰ, ਵਿਧਾਨ ਸਭਾ ਪਟਿਆਲਾ ਸ਼ਹਿਰੀ ਗੌਰਵ ਵਰਮਾ, ਬਲਾਕ ਪ੍ਰਧਾਨ, ਵਿਧਾਨ ਸਭਾ ਪਟਿਆਲਾ ਸ਼ਹਿਰੀ ਗੌਤਮ ਸਲੂਜਾ, ਬਲਾਕ ਉਪ ਪ੍ਰਧਾਨ ਵਿਧਾਨ ਸਭਾ ਪਟਿਆਲਾ ਦਿਹਾਤੀ ਸਾਹਿਲ ਭਾਰਦਵਾਜ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਨਗਰ ਕੌਂਸਲ ਨਾਭਾ ਦੀ ਪ੍ਰਧਾਨਗੀ ਦੀ ਹੋਈ ਚੋਣ, ਜਸਦੀਪ ਸਿੰਘ ਖੰਨਾ ਬਣੇ ਸਰਬਸੰਮਤੀ ਨਾਲ ਨਗਰ ਕੌਂਸਲ ਦੇ ਪ੍ਰਧਾਨ ਅਗਲੀ ਖ਼ਬਰ ਯੂਥ ਕਾਂਗਰਸ ਚੋਣਾਂ-ਪਟਿਆਲਾ ਦਿਹਾਤੀ ਹਲਕੇ ਵਿਚ ਸੰਜੀਵ ਸ਼ਰਮਾ ਕਾਲੂ ਧੜੇ ਨੇ ਮਾਰੀ ਬਾਜ਼ੀ, ਮਾਧਵ ਸਿੰਗਲਾ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।