08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੇਂਦਰ ਦੀ ਭਾਜਪਾ ਕੋਲ ਕੋਈ ਏਜੰਡਾ ਨਹੀਂ-ਜੌੜਾਮਾਜਰਾ

ਅਜੀਤ ਡੈਸਕ 24-06-2026
ਸਮਾਣਾ, 23 ਜੂਨ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਨੂੰ ਪੂਰੀ ਤਰ੍ਹਾਂ ਅਸਫਲ ਕਰਾਰ ਦਿੰਦਿਆਂ ਕਿਹਾ ਹੈ ਕਿ ਬਰਾਬਰਤਾ ਤੇ ਸਮਾਨਤਾ ਦੇ ਅਲੰਬਰਦਾਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਰਾਜ ਦੇਣ ਦੇ ਦਾਅਵਾ ਕਰਨ ਵਾਲੀ ਭਾਜਪਾ ਪੰਜਾਬ ਨਾਲ ਸ਼ੁਰੂ ਤੋਂ ਹੀ ਵਿਤਕਰਾ ਕਰ ਰਹੀ ਹੈ। ਜੇਕਰ ਭਾਜਪਾ ਅਸਲ ਵਿਚ ਮਹਾਰਾਜਾ ਰਣਜੀਤ ਸਿੰਘ ਨੂੰ ਆਪਣਾ ਆਦਰਸ਼ ਮੰਨਦੀ ਹੈ ਤਾਂ ਕੇਂਦਰ ਸਰਕਾਰ ਪੰਜਾਬ ਦੇ 9821 ਕਰੋੜ ਦੇ ਦਿਹਾਤੀ ਵਿਕਾਸ ਫ਼ੰਡ ਨੂੰ ਤੁਰੰਤ ਜਾਰੀ ਕਰੇ। ਵਿਧਾਇਕ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਰੀਬ 9821 ਕਰੋੜ ਰੁਪਏ ਦਾ ਦਿਹਾਤੀ ਵਿਕਾਸ ਫ਼ੰਡ (ਆਰ.ਡੀ.ਐਫ.) ਰੋਕਿਆ ਹੋਇਆ ਹੈ, ਜਿਸ ਨਾਲ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ ਪਰ ਇਸ ਬਾਰੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਵਲੋਂ ਇਕ ਸ਼ਬਦ ਵੀ ਨਹੀਂ ਬੋਲਿਆ ਗਿਆ। ਜੀ.ਐਸ.ਟੀ. ਵਿਚ ਪੰਜਾਬ ਦੇ ਬਣਦੇ ਹੱਕੀ ਹਿੱਸੇ ਨੂੰ ਵੀ ਕੇਂਦਰ ਵਲੋਂ ਸਮੇਂ ਸਿਰ ਜਾਰੀ ਨਾ ਕਰਕੇ ਸੂਬੇ ਨੂੰ ਆਰਥਿਕ ਤੌਰ ’ਤੇ ਸੱਟ ਮਾਰ ਰਹੀ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਮਨਰੇਗਾ ਕਾਨੂੰਨ ਬਦਲ ਕੇ ਪੰਜਾਬ ਦੇ ਮਜਦੂਰਾਂ ਨੂੰ ਵਿਹਲਾ ਕਰ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਕਈ ਸੂਬਿਆਂ ਜਿਵੇਂ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਕੇ ਭਾਜਪਾ ਦੇਸ਼ ਵਿਚ ਨਫ਼ਰਤ ਦੇ ਕੰਡੇ ਬੀਜ ਰਹੀ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਤੋਂ ਸਪਸ਼ਟ ਹੋ ਗਿਆ ਹੈ ਕਿ ਭਾਜਪਾ ਕੋਲ ਪੰਜਾਬ ਦੀ ਤਰੱਕੀ, ਕਿਸਾਨੀ, ਉਦਯੋਗ, ਵਿੱਤੀ ਹੱਕਾਂ ਲਈ ਕੋਈ ਨੀਤੀ ਨਹੀਂ ਹੈ। ਉਨ੍ਹਾਂ ਆਖਿਆ ਕਿ 2027 ਦੀ ਬਾਲ ਵੀ ‘ਆਪ’ ਦੇ ਪਾੜੇ ਵਿਚ ਡਿੱਗੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਭਲਾਈ ਦੀਆਂ ਨੀਤੀਆਂ ਜੰਗੀ ਪੱਧਰ ’ਤੇ ਲਾਗੂ ਕੀਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਪੀ.ਡਬਲਿਯੂ.ਡੀ. ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਰੋਸ ਰੈਲੀ ਅਤੇ ਝੰਡਾ ਮਾਰਚ 21 ਜੁਲਾਈ ਨੂੰ ਅਗਲੀ ਖ਼ਬਰ ਨਗਰ ਕੌਂਸਲ ਨਾਭਾ ਦੀ ਪ੍ਰਧਾਨਗੀ ਦੀ ਹੋਈ ਚੋਣ, ਜਸਦੀਪ ਸਿੰਘ ਖੰਨਾ ਬਣੇ ਸਰਬਸੰਮਤੀ ਨਾਲ ਨਗਰ ਕੌਂਸਲ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।