ਨਾਭਾ, 23 ਜੂਨ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਕਰਤਾਰ ਕਾਲੋਨੀ ਵਿਖੇ ਪਹੁੰਚਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ ਅਤੇ ਲੋਕਾਂ ਦਾ ਵਿਸ਼ਵਾਸ ਸਰਕਾਰ ਪ੍ਰਤੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਮੁਫ਼ਤ ਬਿਜਲੀ ਤੇ ਔਰਤਾਂ ਲਈ ਬੱਸ ਸਫ਼ਰ, ਚੰਗੀ ਸਿਖਿਆ ਅਤੇ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਇਸ ਮੌਕੇ ਗੌਰਵ ਵਰਮਾ, ਮਨਜੀਤ ਸਿੰਘ, ਸਾਬਕਾ ਸਰਪੰਚ ਛੋਟਾ ਸਿੰਘ, ਹਰਪਾਲ ਸਿੰਘ ਰਿਟਾ. ਏ.ਐਸ.ਆਈ., ਹਰਕੇਵਲ ਸਿੰਘ ਅਤੇ ਰਾਜੀਵ ਕੁਮਾਰ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਯੂਥ ਆਗੂ ਲਾਲੀ ਫਤਿਹਪੁਰ, ਟਰੱਸਟੀ ਗੋਪੀ ਫੈਜਗੜ੍ਹ ਅਤੇ ਜਸਕਰਨਵੀਰ ਸਿੰਘ ਤੇਜੇ ਆਦਿ ਮੌਜੂਦ ਸਨ।