ਨਾਭਾ, 23 ਜੂਨ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ, ਜਿਸ ਤਹਿਤ ਗੁਰਦਿੱਤ ਸੇਠ ਰਿਜ਼ਰਵ ਹਲਕਾ ਨਾਭਾ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ। ਗੁਰਦਿਤ ਸੇਠ ਨੂੰ ਯੂਥ ਕਾਂਗਰਸ ਦਾ ਹਲਕਾ ਪ੍ਰਧਾਨ ਬਣਨ ’ਤੇ ਜਿੱਥੇ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਸੇਠ ਨੂੰ ਵਧਾਈਆਂ ਦੇਣ ਵਾਲਿਆਂ ਦਾ ਵੀ ਤਾਂਤਾ ਲੱਗਿਆ ਹੋਇਆ ਹੈ। ਨਵ ਨਿਯੁਕਤ ਹਲਕਾ ਪ੍ਰਧਾਨ ਯੂਥ ਕਾਂਗਰਸ ਗੁਰਦਿੱਤ ਸੇਠ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਨ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਸ਼ਵਾਸ ਦਵਾਉਂਦੇ ਹਨ ਕਿ ਉਹ ਕਾਂਗਰਸ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਨਗੇ।