15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸੰਤ ਬਾਬਾ ਸੁਖਦੇਵ ਸਿੰਘ ਅਲੌਹਰਾਂ ਵਾਲਿਆਂ ਨੇ ਸੰਗਤਾਂ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ - ਚੇਅਰਮੈਨ ਜੱਸੀ ਸੋਹੀਆਂ ਵਾਲਾ

ਅਜੀਤ ਡੈਸਕ 28-06-2026
ਨਾਭਾ, 27 ਜੂਨ (ਜਗਨਾਰ ਸਿੰਘ ਦੁਲੱਦੀ)-ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਅੱਜ ਨੇੜਲੇ ਪਿੰਡ ਅਲਹੌਰਾਂ ਸਥਿਤ ਗੁਰਦੁਆਰਾ ਈਸਰਪੁਰਾ ਸਿੱਧਸਰ ਸਾਹਿਬ ਵਿਖੇ ਪਹੁੰਚ ਕੇ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਮਹਾਰਾਜ ਦੀ 23ਵੀਂ ਸਲਾਨਾ ਬਰਸੀ ਮੌਕੇ ਆਪਣੀ ਹਾਜਰੀ ਭਰੀ ਗਈ ਅਤੇ ਸੰਤ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਗੁਰਦੁਆਰਾ ਸਾਹਿਬ ਵਿਖੇ ਚੈਰੀਟੇਬਲ ਹਸਪਤਾਲ ਵਿੱਚ ਲਗਾਏ ਗਏ ਖੂਨਦਾਨ ਅਤੇ ਮੈਡੀਕਲ ਕੈਂਪ ਦਾ ਉਦਘਾਟਨ ਬਾਬਾ ਨਰਿੰਦਰ ਸਿੰਘ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਮਹਾਰਾਜ ਵਲੋਂ ਆਪਣੀ ਸਾਰੀ ਜ਼ਿੰਦਗੀ ਵਿੱਚ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਲੱਖਾਂ ਹੀ ਸੰਗਤਾਂ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਨਾਲ ਜੋੜਿਆ ਗਿਆ ਅਤੇ ਉਨ੍ਹਾਂ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂ ਅਵਬਜਿੰਦਰ ਸਿੰਘ ਗਰੇਵਾਲ ਜੋਗੀ ਨਾਨੋਕੀ, ਪਵਨ ਕੁਮਾਰ ਪੱਪੀ ਭੋਜੋ ਮਾਜਰੀ, ਸੋਢੀ ਸਾਧੋਹੇੜੀ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਜੇ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦਾ ਹਲਕਾ ਸ਼ਤਰਾਣਾ ਦਾ ਪ੍ਰਧਾਨ ਕੀਤਾ ਨਿਯ... ਅਗਲੀ ਖ਼ਬਰ ਪੰਜਾਬ ਦੇ ਖੇਤਾਂ ਨੂੰ 70 ਫ਼ੀਸਦੀ ਤੋਂ ਵੱਧ ਨਹਿਰੀ ਪਾਣੀ ਲੱਗਣਾ ਸ਼ਲਾਘਾਯੋਗ -ਸਮਾਜ ਸੇਵੀ ਸੰਨੀ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।