15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਵਿਜੇ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦਾ ਹਲਕਾ ਸ਼ਤਰਾਣਾ ਦਾ ਪ੍ਰਧਾਨ ਕੀਤਾ ਨਿਯੁਕਤ

ਅਜੀਤ ਡੈਸਕ 28-06-2026
ਪਾਤੜਾਂ, 27 ਜੂਨ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਜੇ ਕੁਮਾਰ ਕਾਕਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦਾ ਹਲਕਾ ਸ਼ੁਤਰਾਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦਾ ਪਾਤੜਾਂ ਦੇ ਉੱਘੇ ਵਪਾਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਵਿਜੇ ਕੁਮਾਰ ਕਾਕਾ ਨੂੰ ਹਲਕਾ ਸ਼ੁਤਰਾਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਵਪਾਰੀ ਵਰਗ ਦੀ ਤਰੱਕੀ ਅਤੇ ਭਲਾਈ ਲਈ ਸਰਕਾਰ ਵਲੋਂ ਵੱਡੇ ਕੰਮ ਕੀਤੇ ਗਏ ਸਨ ਪਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਪਾਰੀਆਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਜਿਸ ਕਾਰਨ ਪੰਜਾਬ ਦੇ ਵਪਾਰੀ ਵਰਗ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾਂ ਦੇ ਵਪਾਰ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਵਿਜੇ ਕੁਮਾਰ ਕਾਕਾ ਵੱਲੋਂ ਵਪਾਰੀ ਵਰਗ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਜਾਵੇਗੀ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਇੱਥੇ ਨਵ ਨਿਯੁਕਤ ਪ੍ਰਧਾਨ ਵਿਜੇ ਕੁਮਾਰ ਕਾਕਾ, ਕ੍ਰਿਸ਼ਨ ਸਿੰਘ ਦੁਗਾਲ, ਜਗਦੇਵ ਸਿੰਘ ਸਰਪੰਚ, ਗੁਰਬਚਨ ਸਿੰਘ ਮੌਲਵੀਵਾਲਾ ,ਰਣਜੀਤ ਸਿੰਘ ਘੱਗਾ, ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਚਖੰਡ ਵਾਸੀ ਸੰਤ ਬਾਬਾ ਸੁਖਦੇਵ ਸਿੰਘ ਦੀ 23ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਅਗਲੀ ਖ਼ਬਰ ਸੰਤ ਬਾਬਾ ਸੁਖਦੇਵ ਸਿੰਘ ਅਲੌਹਰਾਂ ਵਾਲਿਆਂ ਨੇ ਸੰਗਤਾਂ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ - ਚੇਅਰਮੈਨ ਜੱਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।