20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬੇਕਾਬੂ ਹੋਈ ਪੀ.ਆਰ.ਟੀ.ਸੀ. ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਵੱਡਾ ਹਾਦਸਾ ਟਲਿਆ

ਅਜੀਤ ਡੈਸਕ 03-07-2026
ਦੇਵੀਗੜ, 2 ਜੁਲਾਈ (ਰਾਜਿੰਦਰ ਸਿੰਘ ਮੌਜੀ)- ਅੱਜ ਸਵੇਰੇ ਦੁੱਧਨ ਸਾਧਾਂ ਤਹਿਸੀਲ ਦੇ ਸਾਹਮਣੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਕ ਬੇਕਾਬੂ ਹੋਈ ਪੀ.ਆਰ.ਟੀ.ਸੀ. ਬੱਸ ਨੇ ਸੜਕ ਕਿਨਾਰੇ ਖੜ੍ਹੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ । ਇਸ ਭਿਆਨਕ ਹਾਦਸੇ ਵਿੱਚ ਜਿੱਥੇ ਕਈ ਕੀਮਤੀ ਵਾਹਨ ਚਕਨਾਚੂਰ ਹੋ ਗਏ, ਉੱਥੇ ਹੀ ਚੰਗੀ ਕਿਸਮਤ ਰਹੀ ਕਿ ਆਸ-ਪਾਸ ਖੜ੍ਹੇ ਲੋਕ ਵਾਲ-ਵਾਲ ਬਚ ਗਏ । ਮਿਲੀ ਜਾਣਕਾਰੀ ਅਨੁਸਾਰ ਪੀ. ਆਰ.ਟੀ.ਸੀ. ਦੀ ਬੱਸ ਨੰਬਰ ਪੀ.ਬੀ. 11 ਬੀ.ਐਫ. 7382 ਦੇਵੀਗੜ੍ਹ ਤੋਂ ਘੜਾਮ ਵੱਲ ਜਾ ਰਹੀ ਸੀ । ਸਵੇਰੇ ਕਰੀਬ 10:15 ਵਜੇ ਜਦੋਂ ਇਹ ਬੱਸ ਤਹਿਸੀਲ ਦਫ਼ਤਰ ਦੇ ਸਾਹਮਣੇ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀਆਂ ਗੱਡੀਆਂ ਅਤੇ ਮੋਟਰਸਾਈਕਲਾਂ ਨਾਲ ਜਾ ਟਕਰਾਈ। ਹਾਦਸੇ ਵਿਚ ਤਿੰਨ ਕਾਰਾਂ ਅਤੇ ਚਾਰ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ। ਬੱਸ ਡਰਾਈਵਰ ਸੁਰਜੀਤ ਸਿੰਘ ‘ਵਿੱਕੀ’ ਨੇ ਆਪਣਾ ਪੱਖ ਰੱਖਦਿਆਂ ਦਾਅਵਾ ਕੀਤਾ ਕਿ ਬੱਸ ਦਾ ਸਟੇਰਿੰਗ ਅਚਾਨਕ ਜਾਮ ਹੋ ਗਿਆ ਸੀ, ਜਿਸ ਕਾਰਨ ਉਹ ਵਾਹਨ ’ਤੇ ਕਾਬੂ ਨਾ ਰੱਖ ਸਕਿਆ । ਦੂਜੇ ਪਾਸੇ, ਮੌਕੇ ‘ਤੇ ਮੌਜੂਦ ਲੋਕਾਂ ਨੇ ਡਰਾਈਵਰ ਦੇ ਦਾਅਵਿਆਂ ’ਤੇ ਸਵਾਲ ਚੁੱਕੇ ਹਨ । ਕਈ ਲੋਕਾਂ ਦਾ ਕਹਿਣਾ ਹੈ ਕਿ ਹਾਦਸੇ ਸਮੇਂ ਡਰਾਈਵਰ ਮੋਬਾਈਲ ਫੋਨ ’ਤੇ ਗੱਲਬਾਤ ਕਰ ਰਿਹਾ ਸੀ । ਕੁਝ ਚਸ਼ਮਦੀਦਾਂ ਨੇ ਡਰਾਈਵਰ ਦੇ ਨਸ਼ੇ ਦੀ ਹਾਲਤ ਵਿਚ ਹੋਣ ਦਾ ਵੀ ਸ਼ੱਕ ਜਤਾਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉੱਥੇ ਖੜ੍ਹੇ ਲੋਕ ਥੋੜ੍ਹੀ ਦੂਰ ਨਾ ਹੁੰਦੇ ਤਾਂ ਇਹ ਹਾਦਸਾ ਕਈ ਕੀਮਤੀ ਜਾਨਾਂ ਵੀ ਲੈ ਸਕਦਾ ਸੀ ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਰੌਹੜ ਜਗੀਰ ਦੇ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਸਥਿਤੀ ਨੂੰ ਕਾਬੂ ’ਚ ਕੀਤਾ। ਇਸ ਦੌਰਾਨ ਜਿਨ੍ਹਾਂ ਲੋਕਾਂ ਦੇ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਸ ਨੁਕਸਾਨ ਦੀ ਭਰਪਾਈ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ । ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਅਤੇ ਡਰਾਈਵਰ ਦੇ ਬਿਆਨਾਂ ’ਤੇ ਚਸ਼ਮਦੀਦਾਂ ਦੇ ਦੋਸ਼ਾਂ ਦੀ ਤਸਦੀਕ ਕੀਤੀ ਜਾਵੇਗੀ । ਜੇਕਰ ਡਰਾਈਵਰ ਦੀ ਲਾਪਰਵਾਹੀ ਸਾਬਤ ਹੁੰਦੀ ਹੈ, ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਦੰਦਰਾਲਾ ਖਰੌੜ ’ਚ ਅਥਲੈਟਿਕਸ ਮੀਟ ਕਰਵਾਈ ਅਗਲੀ ਖ਼ਬਰ ਸੁੱਤੀ ਪਈ 10 ਸਾਲਾ ਬੱਚੀ ਨੂੰ ਸੱਪ ਨੇ ਡੰਗਿਆ, ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।