20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਵਾਟਰ ਸਪਲਾਈ ਕਨੈਕਸ਼ਨ, ਡੀਫੇਸਮੈਂਟ ਅਤੇ ਖਾਲੀ ਪਲਾਟਾਂ ’ਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼- ਮੇਅਰ, ਕਮਿਸ਼ਨਰ

ਅਜੀਤ ਡੈਸਕ 03-07-2026
ਪਟਿਆਲਾ, 2 ਜੁਲਾਈ (ਅ.ਸ. ਆਹਲੂਵਾਲੀਆ)-ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਸੁਚੱਜਾ ਅਤੇ ਨਿਯਮਾਂ ਅਨੁਸਾਰ ਵਿਕਸਤ ਬਣਾਉਣ ਦੇ ਉਦੇਸ਼ ਨਾਲ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਵਿਚ ਚੱਲ ਰਹੀਆਂ ਸਫ਼ਾਈ ਅਤੇ ਨਗਰ ਨਿਗਮ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਦੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਾਟਰ ਸਪਲਾਈ ਦੇ ਗੈਰ-ਕਾਨੂੰਨੀ ਜਾਂ ਨਿਯਮਾਂ ਦੇ ਉਲਟ ਕਨੈਕਸ਼ਨ ਲਏ ਹੋਏ ਹਨ, ਉਹ ਤੁਰੰਤ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਠੀਕ ਕਰਵਾਉਣ। ਇਸ ਤੋਂ ਇਲਾਵਾ ਸਰਕਾਰੀ ਅਤੇ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਡੀਫੇਸਮੈਂਟ, ਜਿਵੇਂ ਕਿ ਕੰਧਾਂ ’ਤੇ ਪੋਸਟਰ, ਲਿਖਾਈ ਜਾਂ ਹੋਰ ਗੈਰ-ਕਾਨੂੰਨੀ ਪ੍ਰਚਾਰ ਸਮੱਗਰੀ, ਨੂੰ ਵੀ ਤੁਰੰਤ ਹਟਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਲੋਕਾਂ ਲਈ ਆਖਰੀ ਮੌਕਾ ਹੈ। ਜੇਕਰ ਨਿਰਧਾਰਿਤ ਸਮੇਂ ਅੰਦਰ ਉਕਤ ਖਾਮੀਆਂ ਦੂਰ ਨਾ ਕੀਤੀਆਂ ਗਈਆਂ ਤਾਂ ਨਗਰ ਨਿਗਮ ਵਲੋਂ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ਼ਹਿਰ ਦੀ ਸਫ਼ਾਈ ’ਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ- ਮੇਅਰ ਕੁੰਦਨ ਗੋਗੀਆ ਅਗਲੀ ਖ਼ਬਰ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਨੇ ਵਿਧਾਇਕ ਦੇਵ ਮਾਨ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।