19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਪੈਂਡਿੰਗ ਫਾਰਮ ਭਰਨ ਲਈ ਨਗਰ ਨਿਗਮ ’ਚ ਵਿਸ਼ੇਸ਼ ਕੈਂਪ

ਅਜੀਤ ਡੈਸਕ 03-07-2026
ਪਟਿਆਲਾ, 2 ਜੁਲਾਈ (ਅ.ਸ. ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿਚ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਪੈਂਡਿੰਗ ਰਹਿ ਗਏ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ’ਚ ਪਹੁੰਚੀਆਂ ਮਹਿਲਾਵਾਂ ਦੇ ਫਾਰਮ ਭਰੇ ਗਏ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਮੁਕੰਮਲ ਕੀਤਾ ਗਿਆ । ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਦੇ ਫਾਰਮ ਕਿਸੇ ਕਾਰਨ ਕਰਕੇ ਪੈਂਡਿੰਗ ਰਹਿ ਗਏ ਸਨ, ਉਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ ਤਾਂ ਜੋ ਕਿਸੇ ਵੀ ਹੱਕਦਾਰ ਨੂੰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਾਭਪਾਤਰੀਆਂ ਨੂੰ ਫਾਰਮ ਭਰਨ, ਦਸਤਾਵੇਜ਼ਾਂ ਦੀ ਜਾਂਚ ਅਤੇ ਹੋਰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਕੇ ਪੂਰਾ ਸਹਿਯੋਗ ਦਿੱਤਾ। ਮੇਅਰ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਨਾਲ ਸੰਬੰਧਿਤ ਹਰ ਅਰਜ਼ੀ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਂਪ ਵਿਚ ਪਹੁੰਚੀਆਂ ਮਹਿਲਾਵਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਇਕੋ ਥਾਂ ’ਤੇ ਸਾਰੀਆਂ ਸਹੂਲਤਾਂ ਉਪਲਬਧ ਕਰਵਾਉਣ ਨਾਲ ਉਨ੍ਹਾਂ ਦਾ ਸਮਾਂ ਅਤੇ ਖਰਚ ਦੋਵੇਂ ਬਚੇ ਹਨ ।
ਪਿਛਲੀ ਖ਼ਬਰ ਸਿੱਖਿਆ ਬੋਰਡ ਦੇ ਨਵੇ ਨਿਦੇਰਸ਼ਾਂ ਨੇ ਮਾਪਿਆਂ ਦੀਆਂ ਮੁਸ਼ਕਿਲਾਂ ਵਧਾਈਆਂ- ਪੀ.ਪੀ.ਐਸ.ਓ. ਅਗਲੀ ਖ਼ਬਰ ਸ਼ਹਿਰ ਦੀ ਸਫ਼ਾਈ ’ਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ- ਮੇਅਰ ਕੁੰਦਨ ਗੋਗੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।