14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮਹੰਤ ਰਾਜੂ ਦਾਸ ਹਨੂੰਮਾਨਗੜ੍ਹੀ, ਅਯੁੱਧਿਆ ਵਲੋਂ ਕਰੁਨ ਕੌੜਾ ਨੂੰ ਸਮਰਥਨ

ਅਜੀਤ ਡੈਸਕ 04-07-2026
ਨਾਭਾ, 3 ਜੂਲਾਈ (ਵਰਿੰਦਰ ਵਰਮਾ)-ਹਨੂਮਾਨਗੜ੍ਹੀ ਧਾਮ, ਅਯੋਧਿਆ ਦੇ ਪਰਮ ਪੂਜਨੀਯ ਮਹੰਤ ਰਾਜੂ ਦਾਸ ਨੇ ਕਰੁਨ ਕੌੜਾ ਦੇ ਹੱਕ ਵਿਚ ਖੁੱਲ੍ਹ ਕੇ ਆਪਣਾ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸਨਾਤਨ ਧਰਮ, ਸੱਚ ਅਤੇ ਇਨਸਾਫ਼ ਲਈ ਆਵਾਜ਼ ਉਠਾਉਂਦਾ ਹੈ, ਉਸ ਨੂੰ ਝੂਠੇ ਕੇਸਾਂ ਅਤੇ ਦਬਾਅ ਰਾਹੀਂ ਚੁੱਪ ਨਹੀਂ ਕਰਵਾਇਆ ਜਾ ਸਕਦਾ। ਮਹੰਤ ਨੇ ਕਿਹਾ ਕਿ ਕਰੁਨ ਕੌੜਾ ਹਮੇਸ਼ਾ ਹਿੰਦੂ ਸਮਾਜ ਅਤੇ ਧਾਰਮਿਕ ਮਰਯਾਦਾਵਾਂ ਦੀ ਰੱਖਿਆ ਲਈ ਅੱਗੇ ਆਏ ਹਨ। ਮਹੰਤ ਰਾਜੂ ਦਾਸ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਰੁਨ ਕੌੜਾ ਇਕ ਸੱਚੇ ਸਮਾਜ ਸੇਵੀ ਹਨ, ਜੋ ਹਮੇਸ਼ਾ ਸਮਾਜ ਦੇ ਹੱਕ ਅਤੇ ਭਲਾਈ ਲਈ ਨਿਸ਼ਕਾਮ ਸੇਵਾ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਰੁਨ ਕੌੜਾ ਨੇ ਬਹੁਤ ਵਧੀਆ ਕੰਮ ਕੀਤਾ ਹੈ ਅਤੇ ਪੀੜਤਾਂ ਦੀ ਆਵਾਜ਼ ਬਣ ਕੇ ਸੱਚ ਨੂੰ ਸਾਹਮਣੇ ਲਿਆਉਣ ਦੀ ਹਿੰਮਤ ਦਿਖਾਈ ਹੈ। ਮਹੰਤ ਨੇ ਕਿਹਾ ਕਿ ਸਮਾਜ ਨੂੰ ਅਜਿਹੇ ਨਿਡਰ ਅਤੇ ਸੇਵਾਭਾਵੀ ਲੋਕਾਂ ਦੀ ਲੋੜ ਹੈ, ਜੋ ਬਿਨ੍ਹਾਂ ਕਿਸੇ ਡਰ ਦੇ ਸੱਚ ਅਤੇ ਇਨਸਾਫ਼ ਲਈ ਖੜ੍ਹੇ ਰਹਿਣ। ਇਸ ਮਾਮਲੇ ਵਿਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਵੀ ਕਰੁਨ ਕੌੜਾ ਨੂੰ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਉਨ੍ਹਾਂ ਉੱਤੇ ਧਾਰਾ 295 ਤਹਿਤ ਦਰਜ ਕੀਤਾ ਗਿਆ ਪਰਚਾ ਪੂਰੀ ਤਰ੍ਹਾਂ ਝੂਠਾ ਅਤੇ ਬੇਬੁਨਿਆਦ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਪਰਚਾ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀਆਂ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਕਰੁਨ ਕੌੜਾ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਹਰ ਕਾਨੂੰਨੀ ਤੇ ਲੋਕਤਾਂਤਰਿਕ ਲੜਾਈ ਵਿਚ ਉਨ੍ਹਾਂ ਦਾ ਸਾਥ ਦੇਣਗੇ। ਆਗੂਆਂ ਨੇ ਅੱਗੇ ਕਿਹਾ ਕਿ ਸਨਾਤਨ ਧਰਮ ਦੀ ਮਰਿਆਦਾ, ਸਮਾਜਿਕ ਸਾਂਝ ਅਤੇ ਇਨਸਾਫ਼ ਦੀ ਰੱਖਿਆ ਲਈ ਇਕਜੁਟ ਰਹਿਣਾ ਸਮੇਂ ਦੀ ਲੋੜ ਹੈ, ਤਾਂ ਜੋ ਕਿਸੇ ਨਾਲ ਵੀ ਅਨਿਆਇ ਨਾ ਹੋਵੇ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਰੁਨ ਕੌੜਾ ਖ਼ਿਲਾਫ਼ ਦਰਜ 295 ਦਾ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ। ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਸਾਰੇ ਆਗੂਆਂ ਨੇ ਇਕਜੁਟ ਹੋ ਕੇ ਕਿਹਾ ਕਿ ਸੱਚ ਨੂੰ ਲੰਮੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ ਅਤੇ ਜੋ ਲੋਕ ਧਰਮ, ਹੱਕ ਅਤੇ ਇਨਸਾਫ਼ ਲਈ ਲੜਦੇ ਹਨ, ਸਮਾਜ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ।
ਪਿਛਲੀ ਖ਼ਬਰ ਪਿੰਡ ਕਪੂਰੀ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰੇ ਅਗਲੀ ਖ਼ਬਰ ਭਾਜਪਾ ਵਲੋਂ ਦੋ ਦਿਨਾਂ ਸਮਾਗਮ ਅੱਜ ਤੋਂ ਸ਼ੁਰੂ ਹੋਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।