15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਹਰਦਿਆਲ ਸਿੰਘ ਕੰਬੋਜ ਚੋਣ ਮਨੋਰਥ ਪੱਤਰ ਕਮੇਟੀ ਦੇ ਸਹਿ ਚੇਅਰਪਰਸਨ ਨਿਯੁਕਤ

ਅਜੀਤ ਡੈਸਕ 04-07-2026
ਰਾਜਪੁਰਾ, 3 ਜੁਲਾਈ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਵਿਧਾਨਕਾਰ ਪਾਰਟੀ ਦੇ ਸਾਬਕਾ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਨੂੰ ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਕਮੇਟੀ ਦਾ ਸਹਿ ਚੇਅਰਪਰਸਨ ਨਿਯੁਕਤ ਕੀਤੇ ਜਾਣ ਨਾਲ ਇਲਾਕੇ ਖ਼ਾਸ ਕਰਕੇ ਕਾਂਗਰਸੀ ਖ਼ੇਮੇ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਵੱਡੀ ਉਪਲਬਧੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਆਗੂਆਂ ਬਲਾਕ ਪ੍ਰਧਾਨ ਸ਼ਹਿਰੀ ਨਰਿੰਦਰ ਸ਼ਾਸਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ ਅਤੇ ਹੋਰ ਵਰਕਰਾਂ ਨੇ ਹਰਦਿਆਲ ਸਿੰਘ ਕੰਬੋਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੇ ਲੰਬੇ ਰਾਜਨੀਤਿਕ ਤਜਰਬੇ, ਲੋਕ ਸੇਵਾ ਪ੍ਰਤੀ ਸਮਰਪਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ ’ਤੇ ਉਨ੍ਹਾਂ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰਦਿਆਲ ਸਿੰਘ ਕੰਬੋਜ ਦੀ ਨਿਯੁਕਤੀ ਨਾਲ ਨਾ ਸਿਰਫ਼ ਰਾਜਪੁਰਾ ਹਲਕੇ ਦਾ ਮਾਣ ਵਧਿਆ ਹੈ, ਸਗੋਂ ਪੰਜਾਬ ਦੀ ਰਾਜਨੀਤੀ ਵਿਚ ਵੀ ਇਸ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਮਨੀਸ਼ ਮੁਜਾਲ, ਕੌਂਸਲਰ ਮਨਦੀਪ ਡਿੰਪੀ ਰਾਣਾ, ਸਾਬਕਾ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਸਾਬਕਾ ਚੇਅਰਮੈਨ ਮਲਕੀਤ ਸਿੰਘ ਉੱਪਲਹੇੜੀ, ਯੂਥ ਆਗੂ ਨਵਦੀਪ ਸਿੰਘ ਨਲਾਸ, ਗੁਰਪ੍ਰੀਤ ਸਿੰਘ ਜੰਡੋਲੀ, ਰਣਬੀਰ ਸਿੰਘ ਭੰਗੂ, ਜਗਵਿੰਦਰ ਸਿੰਘ ਜੱਗਾ ਕੋਟਲਾ ਸਮੇਤ ਹੋਰ ਉਨ੍ਹਾਂ ਦੇ ਵਲੋਂ ਹਰਦਿਆਲ ਸਿੰਘ ਕੰਬੋਜ ਨੂੰ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸੈਕੰਡਰੀ ਸਿੱਖਿਆ ਦੀ ਚੋਣ ਹੋਈ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।