06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਿਸਾਨਾਂ ਦੀ ਸਹਿਮਤੀ ਬਿਨਾਂ ਜ਼ਮੀਨ ਨਹੀਂ ਦੇਵਾਂਗੇ- ਅਲੋਵਾਲ

ਅਜੀਤ ਡੈਸਕ 05-07-2026
ਪਟਿਆਲਾ, 4 ਜੁਲਾਈ (ਗੁਰਵਿੰਦਰ ਸਿੰਘ ਔਲਖ)–ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ’ਚ ਕੀਤੀਆਂ ਗਈਆਂ ਸੋਧਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਆਪਣਾ ਵਿਰੋਧ ਜਾਰੀ ਰੱਖਦਿਆਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਖ਼ਜ਼ਾਨਚੀ ਦਲਜਿੰਦਰ ਸਿੰਘ ਅਲੋਵਾਲ ਨੇ ਕਿਹਾ ਕਿ ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਇਕ ਇੰਚ ਜ਼ਮੀਨ ਵੀ ਐਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੀਤੀ ’ਚ ਕੀਤੀਆਂ ਗਈਆਂ ਸੋਧਾਂ ਤਹਿਤ ਪ੍ਰਤੀ ਏਕੜ ਮਿਲਣ ਵਾਲੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਰਕਬੇ ਵਿਚ ਮਾਮੂਲੀ ਵਾਧਾ ਕੀਤਾ ਗਿਆ ਹੈ, ਪਰ ਇਸ ਨਾਲ ਕਿਸਾਨਾਂ ਦੇ ਮੁੱਖ ਇਤਰਾਜ਼ ਦੂਰ ਨਹੀਂ ਹੁੰਦੇ । ਉਨ੍ਹਾਂ ਦਾ ਦੋਸ਼ ਸੀ ਕਿ ਕੁਝ ਵਰਗ ਗਜ਼ਾਂ ਦਾ ਵਾਧਾ ਕਰਕੇ ਕਿਸਾਨਾਂ ਨੂੰ ਆਪਣੀਆਂ ਕੀਮਤੀ ਜ਼ਮੀਨਾਂ ਛੱਡਣ ਲਈ ਰਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਲਜਿੰਦਰ ਸਿੰਘ ਅਲੋਵਾਲ ਨੇ ਕਿਹਾ ਕਿ ਪੰਜਾਬ ਦੀ ਉਪਜਾਊ ਖੇਤੀ ਜ਼ਮੀਨ ਕਿਸਾਨਾਂ ਦੀ ਰੋਜ਼ੀ-ਰੋਟੀ ਦਾ ਆਧਾਰ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿੱਚ ਕਾਰਪੋਰੇਟ ਹਿੱਤਾਂ ਲਈ ਵਰਤਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਨਾਲ ਵੱਡੇ ਉਦਯੋਗਿਕ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਹੋ ਰਹੀ ਹੈ । ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਜ਼ਮੀਨ ਹਾਸਲ ਕਰਨ ਦੀ ਕੋਈ ਵੀ ਕੋਸ਼ਿਸ਼ ਕੀਤੀ ਗਈ ਤਾਂ ਸੂਬੇ ਭਰ ਵਿੱਚ ਤਿੱਖਾ ਲੋਕ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਵਿਧਾਇਕ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਜੁਲਾਈ ਮਹੀਨੇ ਪਟਿਆਲਾ ਆਉਣਗੇ ਕੇਜਰੀਵਾਲ, ਸ਼ਹਿਰ ਨੂੰ ਦੇਣਗੇ... ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਾਕਟਰ ਨਿਰਮਲ ਸਿੰਘ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।