06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਦੇਸ਼ ਤਰੱਕੀ ਵੱਲ- ਯਾਦੂ ਕਿਹਾ, 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ ਬਣੇਗੀ ਡਬਲ ਇੰਜਣ ਦੀ ਸਰਕਾਰ

ਅਜੀਤ ਡੈਸਕ 05-07-2026
ਨਾਭਾ, 4 ਜੁਲਾਈ (ਜਗਨਾਰ ਸਿੰਘ ਦੁਲੱਦੀ)- ਜਦੋਂ ਤੋਂ ਦੇਸ਼ ਅੰਦਰ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ’ਚ ਸਰਕਾਰ ਬਣਾਈ ਹੈ ਤਾਂ ਦੇਸ਼ ਹੋਰ ਦੇਸ਼ਾਂ ਮੁਕਾਬਲੇ ਬੁਲੰਦੀਆਂ ਛੂਹ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕੌਂਸਲਰ ਭਾਜਪਾ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਵੀ ਡਬਲ ਇੰਜਣ ਦੀ ਸਰਕਾਰ ਬਣੇਗੀ ਜਿਸ ਉਪਰੰਤ ਪੰਜਾਬ ਦੇਸ਼ ਦੇ ਹੋਰ ਨਾਲ ਸੂਬਿਆਂ ਮੁਕਾਬਲੇ ਤਰੱਕੀ ਦੀ ਰਾਹ ’ਤੇ ਆਵੇਗਾ । ਕੌਂਸਲਰ ਯਾਦੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਹੁਣੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਡਟ ਜਾਣ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਵਿਚ ਕੋਈ ਕਸਰ ਨਾ ਛੱਡਣ।
ਪਿਛਲੀ ਖ਼ਬਰ 2027 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਮੁੜ ਤੋਂ ਜਿੱਤ ਦਾ ਝੰਡਾ ਲਹਿਰਾਏਗੀ- ਅਮਰਦੀਪ ਖੰਨਾ, ਜਸਦੀਪ ਖੰਨਾ ਅਗਲੀ ਖ਼ਬਰ ਵਿਧਾਇਕ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਜੁਲਾਈ ਮਹੀਨੇ ਪਟਿਆਲਾ ਆਉਣਗੇ ਕੇਜਰੀਵਾਲ, ਸ਼ਹਿਰ ਨੂੰ ਦੇਣਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।