06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਭਾਜਪਾ ਨੇ ਕੀਤੀ ਨਿੰਦਾ- ਭੰਗੂ

ਅਜੀਤ ਡੈਸਕ 05-07-2026
ਸਨੌਰ, 4 ਜੁਲਾਈ (ਸੋਖਲ)- ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਕਾਬਾਦ (ਚੂਹੜਕਾਣਾ) ਵਿਖੇ ਸਥਿਤ ਲਗਭਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਕਥਿਤ ਤੌਰ ’ਤੇ ਢਾਹੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਇਹ ਸਿਰਫ਼ ਇਕ ਇਮਾਰਤ ਨੂੰ ਢਾਹੁਣ ਦਾ ਮਾਮਲਾ ਨਹੀਂ, ਸਗੋਂ ਸਿੱਖ ਇਤਿਹਾਸ, ਧਾਰਮਿਕ ਵਿਰਾਸਤ ਅਤੇ ਕਰੋੜਾਂ ਸਿੱਖਾਂ ਦੀਆਂ ਭਾਵਨਾਵਾਂ ’ਤੇ ਸਿੱਧਾ ਹਮਲਾ ਹੈ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਪਾਕਿਸਤਾਨ ’ਚ ਘੱਟ ਗਿਣਤੀਆਂ ਦੀ ਧਾਰਮਿਕ ਆਜ਼ਾਦੀ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ । ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਇਸ ਮਾਮਲੇ ’ਤੇ ਤੁਰੰਤ ਕੂਟਨੀਤਕ ਇਤਰਾਜ਼ ਦਰਜ ਕਰਵਾਉਣਾ ਸ਼ਲਾਘਾਯੋਗ ਕਦਮ ਹੈ । ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਉਸਦੇ ਮੂਲ ਸਰੂਪ ਅਨੁਸਾਰ ਜਲਦ ਮੁੜ ਨਿਰਮਾਣ ਕੀਤਾ ਜਾਵੇ ਅਤੇ ਇਸ ਘਟਨਾ ਵਿੱਚ ਸ਼ਾਮਲ ਭੂ-ਮਾਫ਼ੀਆ, ਸਬੰਧਤ ਅਧਿਕਾਰੀਆਂ ਅਤੇ ਹੋਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ।
ਪਿਛਲੀ ਖ਼ਬਰ ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਮੁੜ ਤੋਂ ਜਿੱਤ ਦਾ ਝੰਡਾ ਲਹਿਰਾਏਗੀ- ਅਮਰਦੀਪ ਖੰਨਾ, ਜਸਦੀਪ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।