05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੂਬਾ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਅਸਮਰਥ- ਸਾਧੂ ਸਿੰਘ ਧਰਮਸੋਤ

ਅਜੀਤ ਡੈਸਕ 05-07-2026
ਨਾਭਾ, 4 ਜੁਲਾਈ (ਵਰਿੰਦਰ ਵਰਮਾ)-ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਹਲਕੇ ਵਿਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੀ ਸਪਲਾਈ ਦਾ ਮਾੜਾ ਹਾਲ ਹੈ ਅਤੇ ਨਾਭਾ ਸ਼ਹਿਰ ਨਿਵਾਸੀਆਂ ਵਲੋਂ ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ’ਤੇ ਆਮ ਵੇਖਿਆ ਜਾ ਰਿਹਾ ਹੈ। ਜਿਸ ਕਾਰਨ ਸੂਬਾ ਸਰਕਾਰ ਵਲੋਂ ਸੂਬੇ ਵਿਚ ਬਿਜਲੀ ਸਰਪਲੱਸ ਅਤੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਪੂਰੀ ਦੇਣ ਲਈ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ ਅਤੇ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਰਾਤਾਂ ਨੂੰ ਸੜਕਾਂ ’ਤੇ ਰੋਸ ਧਰਨੇ ਦੇਣ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਲਗਾਈ ਹੋਈ ਝੋਨੇ ਦੀ ਫਸਲ ਸੁੱਕਣ ਲੱਗ ਗਈ ਹੈ। ਉਨਾਂ ਕਿਹਾ ਕਿ ਅੱਜ ਪੰਜਾਬ ਵਿਚ ਇਸ ਤਰ੍ਹਾਂ ਦੇ ਹਲਾਤ ਪੈਦਾ ਹੋ ਚੁੱਕੇ ਹਨ ਕਿ ਕਿਸਾਨਾਂ ਨੂੰ ਵੀ ਬਿਜਲੀ ਸਪਲਾਈ ਨਹੀਂ ਮਿਲ ਰਹੀ ਤੇ ਦੂਸਰੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕੀ ਵੀ ਸਪਲਾਈ ਦੀ ਉਡੀਕ ਵਿਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਵਾਪਰਿਕ ਅਦਾਰੇ ਠੱਪ ਹੋ ਚੁੱਕੇ ਹਨ।
ਪਿਛਲੀ ਖ਼ਬਰ ਪੰਜਾਬ ਦੇ ਲੋਕ 2027 ’ਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ-ਖਨੌੜਾ ਤ੍ਰਿਪਤ ਰਜਿੰਦਰ ਸਿੰਘ ਬਾਜਵ... ਅਗਲੀ ਖ਼ਬਰ ਸਮਾਣਾ ਪੁਲਿਸ ਵਲੋਂ ਭੁੱਕੀ ਤੇ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।