05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਨੂੰ ਯਾਦ ਕਰ ਰਹੇ ਪੰਜਾਬ ਵਾਸੀ : ਬੀਬੀ ਹਰਪ੍ਰੀਤ ਕੌਰ ਰਾਮਗੜ੍ਹ

ਅਜੀਤ ਡੈਸਕ 05-07-2026
ਨਾਭਾ,4 ਜੁਲਾਈ (ਜਗਨਾਰ ਸਿੰਘ ਦੁਲੱਦੀ)-ਜਦੋਂ ਜਦੋਂ ਵੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੀ ਹੈ ਤਾਂ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਤਰੱਕੀ ਕੀਤੀ ਹੈ, ਜਿਸ ਕਰਕੇ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪਰਿਸ਼ਦ ਬੀਬੀ ਹਰਪ੍ਰੀਤ ਕੌਰ ਰਾਮਗੜ ਸਾਬਕਾ ਚੇਅਰ ਪਰਸਨ ਬਲਾਕ ਸੰਮਤੀ ਨਾਭਾ ਨੇ ਗੱਲਬਾਤ ਕਰਦਿਆਂ ਕੀਤਾ । ਬੀਬੀ ਰਾਮਗੜ੍ਹ ਨੇ ਕਿਹਾ ਕਿ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ, ਕਿਉਂ ਜੋ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਨੇਕਾਂ ਹੀ ਲੋਕ ਭਲਾਈ ਸਕੀਮਾਂ ਨੂੰ ਹੋਂਦ ’ਚ ਲਿਆ ਕੇ ਲਾਗੂ ਕਰਵਾਇਆ ਗਿਆ ਸੀ ਜਿਸ ਕਰਕੇ ਅੱਜ ਪੰਜਾਬ ਦੇ ਵਾਸੀ ਫਿਰ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਭਲੇ ਦੀ ਕੋਈ ਸਿਆਸੀ ਪਾਰਟੀ ਗੱਲ ਕਰ ਸਕਦੀ ਹੈ ਤਾਂ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਹੈ । ਬੀਬੀ ਰਾਮਗੜ੍ਹ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਮੋਢੇ ਨਾਲ ਮੋਢਾ ਜੋੜ ਕੇ ਡੱਟ ਕੇ ਖੜਨ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਵੱਡੀ ਜਿੱਤ ਪ੍ਰਾਪਤ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਠੋਸ ਨੀਤੀਆਂ ਬਣਾਉਣਾ ਜ਼ਰੂਰੀ- ਕੁਲਵਿੰਦਰ ਸਿੰਘ ਅਰਨੋਂ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਚੌਰਾਂ ਤੋਂ ਬੱਸ ਰਵਾਨਾ ਪੰਜਾਬ ਸਰਕਾਰ ਵਲੋਂ ਯਾਤਰੀਆਂ ਲਈ ਸ਼ਲਾਘਾਯੋਗ ਉਪਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।